ਗਦਰੀ ਮੇਲੇ ਦੇ ਦੂਜੇ ਦਿਨ ਵੱਖ-ਵੱਖ ਮੁਕਾਬਲਿਆਂ ਦੇ ਨਾਲ ਗੰਭੀਰ ਮੁੱਦਿਆਂ ‘ਤੇ ਵੀ ਚਰਚਾ ਹੋਈ।

5

1November 2025 Aj Di Awaaj

Punjab Desk 34ਵੇਂ ਮੇਲਾ ਗਦਰੀ ਬਾਬਿਆਂ ਦੇ ਦੂਜੇ ਦਿਨ ਗਦਰੀ ਬਾਬਾ ਜਵਾਲਾ ਸਿੰਘ ਹਾਲ ਵਿੱਚ ਸ਼ਮ੍ਹਾਂ ਰੌਸ਼ਨ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ ਗਈ। ਇਸ ਤੋਂ ਬਾਅਦ ਵੱਖ-ਵੱਖ ਪੰਡਾਲਾਂ ਵਿੱਚ ਸਕੂਲੀ ਵਿਦਿਆਰਥੀਆਂ ਵੱਲੋਂ ਕੁਇਜ਼, ਭਾਸ਼ਣ, ਗਾਇਨ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਦੁਪਹਿਰ ਬਾਅਦ ਆਡੀਟੋਰੀਅਮ ਵਿੱਚ ਵਿਦਵਾਨਾਂ ਨੇ ਗੰਭੀਰ ਮੁੱਦਿਆਂ ’ਤੇ ਆਪਣੇ ਵਿਚਾਰ ਪੇਸ਼ ਕੀਤੇ।

ਦੇਸ਼ ਭਗਤ ਯਾਦਗਾਰ ਕਮੇਟੀ ਦੇ ਮੈਂਬਰ ਹਰਵਿੰਦਰ ਭੰਡਾਲ, ਪ੍ਰਗਟ ਸਿੰਘ ਜਾਮਾਰਾਏ, ਡਾ. ਤੇਜਿੰਦਰ ਵਿਰਲੀ ਅਤੇ ਡਾ. ਸੈਲੇਸ਼ ਦੀ ਅਗਵਾਈ ਹੇਠ ਹੋਏ ਇਹ ਮੁਕਾਬਲੇ ਸ਼ੁਰੂ ਕਰਨ ਮੌਕੇ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ ਅਤੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਕਿਹਾ ਕਿ ਕਲਾ ਦੇ ਵੱਖ-ਵੱਖ ਰੂਪਾਂ ਰਾਹੀਂ ਗਦਰ ਲਹਿਰ ਦੀ ਵਿਚਾਰਧਾਰਾ ਅਤੇ ਆਜ ਦੇ ਸਮਾਜਿਕ-ਰਾਜਨੀਤਕ ਪ੍ਰਸ਼ਨਾਂ ਨੂੰ ਜਨਤਾ ਤਕ ਪਹੁੰਚਾਉਣਾ ਬਹੁਤ ਜ਼ਰੂਰੀ ਹੈ। ਇਸ ਲਈ ਲੋਕਾਂ ਦੇ ਪੂਰੇ ਸਹਿਯੋਗ ਦੀ ਲੋੜ ਹੈ।

ਇਸ ਮੌਕੇ ਕਮੇਟੀ ਦੇ ਸਾਰੇ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।