ਖੇਡਾਂ ਵਤਨ ਪੰਜਾਬ ਦੀਆਂ-2026 ਲਈ 1 ਅਗਸਤ ਤੋਂ ਆਨਲਾਈਨ ਰਜਿਸਟ੍ਰੇਸ਼ਨ

23

ਫ਼ਰੀਦਕੋਟ, 30 ਜੁਲਾਈ 2026 AJ DI Awaaj

Punjab Desk :  ਪੰਜਾਬ ਸਰਕਾਰ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ-2026 (ਸੀਜ਼ਨ-4) ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਫ਼ਰੀਦਕੋਟ ਸ. ਬਲਜਿੰਦਰ ਸਿੰਘ ਨੇ ਦੱਸਿਆ ਕਿ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਲਈ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ ‘ਤੇ ਖੇਡ ਮੁਕਾਬਲੇ ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਖੇਡਾਂ 3 ਸਤੰਬਰ ਤੋਂ 15 ਸਤੰਬਰ 2026 ਤੱਕ, ਜ਼ਿਲ੍ਹਾ ਪੱਧਰੀ ਖੇਡਾਂ 20 ਸਤੰਬਰ ਤੋਂ 30 ਸਤੰਬਰ 2026 ਤੱਕ ਅਤੇ ਰਾਜ ਪੱਧਰੀ ਖੇਡਾਂ 10 ਅਕਤੂਬਰ ਤੋਂ 28 ਨਵੰਬਰ 2026 ਤੱਕ ਕਰਵਾਈਆਂ ਜਾਣਗੀਆਂ। ਜੇਕਰ ਕਿਸੇ ਕਾਰਨ ਕਰਕੇ ਇਨ੍ਹਾਂ ਮਿਤੀਆਂ ਵਿੱਚ ਕੋਈ ਤਬਦੀਲੀ ਹੁੰਦੀ ਹੈ ਤਾਂ ਇਸ ਬਾਰੇ ਖਿਡਾਰੀਆਂ ਨੂੰ ਸੂਚਿਤ ਕਰ ਦਿੱਤਾ ਜਾਵੇਗਾ।
ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ 1 ਅਗਸਤ 2026 (ਅਸਥਾਈ ਤੌਰ ‘ਤੇ) ਤੋਂ ਖੇਡਾਂ ਵਤਨ ਪੰਜਾਬ ਦੀਆਂ-2026 ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋਣ ਦੀ ਸੰਭਾਵਨਾ ਹੈ। ਖੇਡਾਂ ਵਿੱਚ ਭਾਗ ਲੈਣ ਦੇ ਇੱਛੁਕ ਸਾਰੇ ਖਿਡਾਰੀਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੋਵੇਗਾ।
ਉਨ੍ਹਾਂ ਦੱਸਿਆ ਕਿ ਖਿਡਾਰੀਆਂ ਨੂੰ ਆਨਲਾਈਨ ਰਜਿਸਟ੍ਰੇਸ਼ਨ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਾ ਆਵੇ, ਇਸ ਲਈ ਜ਼ਿਲ੍ਹਾ ਖੇਡ ਦਫ਼ਤਰ, ਫ਼ਰੀਦਕੋਟ ਵੱਲੋਂ ਇੱਕ ਆਈ.ਟੀ. ਸੈੱਲ ਸਥਾਪਿਤ ਕੀਤਾ ਗਿਆ ਹੈ। ਇਸ ਸੈੱਲ ਵਿੱਚ ਸ੍ਰੀਮਤੀ ਸੁਖਰਾਜ ਕੌਰ (ਨੋਡਲ ਅਫ਼ਸਰ) ਮੋਬਾਈਲ 90844-00058, ਸ੍ਰੀ ਮਨਪ੍ਰੀਤ ਸਿੰਘ (ਕੁਸ਼ਤੀ ਕੋਚ) 84279-90191, ਸ੍ਰੀ ਅੰਗਰੇਜ਼ ਸਿੰਘ (ਕਬੱਡੀ ਕੋਚ) 98725-56850, ਮਿਸ ਦਲਜੀਤ ਕੌਰ (ਕੁਸ਼ਤੀ ਕੋਚ) 99158-95939, ਮਿਸ ਪੂਜਾ ਕੁਮਾਰੀ (ਨਰਸਰੀ ਅਥਲੈਟਿਕ ਕੋਚ) 98550-85440 ਅਤੇ ਸ੍ਰੀ ਲਵਪ੍ਰੀਤ ਸਿੰਘ (ਕਲਰਕ) 76268-06799 ਦੀ ਡਿਊਟੀ ਲਗਾਈ ਗਈ ਹੈ।
ਉਨ੍ਹਾਂ ਸਮੂਹ ਖਿਡਾਰੀਆਂ, ਕੋਚਾਂ ਅਤੇ ਖੇਡ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣ ਅਤੇ ਵੱਧ ਤੋਂ ਵੱਧ ਗਿਣਤੀ ਵਿੱਚ ਖੇਡਾਂ ਵਤਨ ਪੰਜਾਬ ਦੀਆਂ-2026 ਵਿੱਚ ਭਾਗ ਲੈ ਕੇ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਮਜ਼ਬੂਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।