ਜਲਾਲਾਬਾਦ 14 ਜੁਲਾਈ 2025 AJ Di Awaaj
Punjab Desk : ਤਹਿਸੀਲਦਾਰ ਜਲਾਲਾਬਾਦ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਹਰ ਆਮ ਅਤੇ ਖਾਸ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਕਿ ਤਹਿਸੀਲ ਕੰਪਲੈਕਸ ਜਲਾਲਾਬਾਦ ਵਿਖੇ ਵਿੱਤੀ ਸਾਲ 2025-26 ਲਈ ਸਾਈਕਲ ਸਟੈਂਡ ਦੀ ਪਾਰਕਿੰਗ ਨੂੰ ਠੇਕੇ ਤੇ ਦੇਣ ਲਈ ਖੁੱਲੀ ਬੋਲੀ ਮਿਤੀ: 18-07-2025(ਸ਼ੁੱਕਰਵਾਰ) ਨੂੰ ਸਵੇਰੇ 11-00 ਵਜੇ ਦਫਤਰ ਉਪ ਮੰਡਲ ਮੈਜਿਸਟਰੇਟ, ਜਲਾਲਾਬਾਦ ਵਿਖੇ ਰੱਖੀ ਗਈ ਹੈ, ਜਿਹੜੇ ਵਿਅਕਤੀ ਸਾਈਕਲ ਸਟੈਂਡ ਦੀ ਪਾਰਕਿੰਗ ਦਾ ਠੇਕਾ ਲੈਣ ਦੇ ਚਾਹਵਾਨ ਹੋਣ, ਉਹ ਮਿਤੀ: 18-07-2025 (ਸ਼ੁੱਕਰਵਾਰ) ਨੂੰ ਦਫਤਰ ਉਪ ਮੰਡਲ ਮੈਜਿਸਟਰੇਟ, ਜਲਾਲਾਬਾਦ ਵਿਖੇ ਹਾਜ਼ਰ ਆ ਕੇ ਬੋਲੀ ਦੇ ਸਕਦੇ ਹਨ।
ਬੋਲੀ ਦੇਣ ਤੋਂ ਪਹਿਲਾਂ 10,000/-ਰੁਪਏ ਦੀ ਰਾਸ਼ੀ ਬਤੌਰ ਜਮਾਨਤ ਜਮ੍ਹਾਂ ਕਰਵਾਉਣੀ ਹੋਵੇਗੀ। ਬੋਲੀ ਮੰਨਜੂਰ/ ਨਾ ਮੰਨਜੂਰ ਕਰਨ ਦਾ ਅਧਿਕਾਰ ਮਾਨਯੋਗ ਡਿਪਟੀ ਕਮਿਸ਼ਨਰ, ਫਾਜ਼ਿਲਕਾ ਜੀ ਪਾਸ ਹੋਵੇਗਾ। ਬੋਲੀ ਦੀਆਂ ਸ਼ਰਤਾਂ ਮੌਕੇ ਤੇ ਸੁਣਾਈਆ ਜਾਣਗੀਆਂ।
