1 ਮਾਰਚ 2025 Aj Di Awaaj ਪੰਜਾਬ ਪੁਲਿਸ ਨੇ ਅੱਜ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਜ਼ਿਲ੍ਹੇ ਭਰ ਵਿੱਚ ਕਾਸੋ ਆਪਰੇਸ਼ਨ ਚਲਾਇਆ। SSP ਫ਼ਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ 400 ਤੋਂ ਵੱਧ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਫ਼ਿਰੋਜ਼ਪੁਰ ਸ਼ਹਿਰ, ਗੁਰੂ ਹਰਸਹਾਏ ਅਤੇ ਜੀਰਾ ਵਿਚ ਨਸ਼ਾ ਤਸਕਰਾਂ ਅਤੇ ਸ਼ੱਕੀ ਵਾਸੀਆਂ ਦੇ 8 ਟਿਕਾਣਿਆਂ ‘ਤੇ ਛਾਪੇ ਮਾਰ ਕੇ ਕਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਅਤੇ ਕੁਝ ਨਸ਼ਾ ਸਮੱਗਰੀ ਨੂੰ ਜਬਤ ਕਰ ਲਿਆ।
