ਮਕਾਨ ਮਾਲਕਾਂ ਲਈ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮ

45

ਫਾਜ਼ਿਲਕਾ 10 ਜੁਲਾਈ 2026 AJ DI Awaaj

Punjab Desk :   ਜ਼ਿਲ੍ਹਾ ਮੈਜਿਸਟ੍ਰੇਟ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਆਈ.ਏ.ਐੱਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ 2023 ਦੀ ਧਾਰਾ 163 (ਪੁਰਾਣੀ ਸੀਆਰਪੀਸੀ 1973 ਦੀ ਧਾਰਾ 144) ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਵਿੱਚ ਕੋਈ ਵੀ ਮਕਾਨ ਮਾਲਕ ਕਿਰਾਏਦਾਰ ਅਤੇ ਘਰੇਲੂ ਨੌਕਰ ਰੱਖਣ ਵਾਲਿਆਂ ਦਾ ਪੂਰਾ ਪਤਾ ਅਤੇ ਸ਼ਨਾਖਤੀ ਸਬੂਤ ਰੱਖਣਾ ਲਾਜ਼ਮੀ ਹੈ।  ਉਨ੍ਹਾਂ ਬਿਨਾਂ ਪੂਰਾ ਪਤਾ ਅਤੇ ਸ਼ਨਾਖਤੀ ਸਬੂਤ ਦੇ ਕਿਸੇ ਵੀ ਵਿਅਕਤੀ ਨੂੰ ਕੰਮ ਉੱਪਰ/ਕਿਰਾਏਦਾਰ ਰੱਖਣ ਤੇ ਪੂਰਨ ਪਾਬੰਦੀ ਲਗਾਈ ਹੈ।ਇਹ ਹੁਕਮ ਮਿਤੀ 31 ਅਗਸਤ 2026 ਤੱਕ ਲਾਗੂ ਰਹੇਗਾ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ ਦੂਸਰੇ ਸੂਬਿਆਂ ਤੋਂ ਆਉਣ ਵਾਲੇ ਮਜਦੂਰਾਂ ਨੂੰ ਲੇਬਰ ਵਜੋਂ ਰੱਖਿਆ ਜਾਂਦਾ ਹੈ ਅਤੇ ਇਸ ਤੋਂ ਇਲਾਵਾ ਲੋਕ ਬਾਹਰਲੇ ਸੂਬਿਆਂ ਤੋਂ ਆ ਕੇ ਵੱਖ-ਵੱਖ ਏਰੀਏ ਵਿੱਚ ਕਿਰਾਏ ਦੇ ਮਾਕਨਾਂ ਵਿੱਚ ਰਹਿਣ ਲੱਗ ਜਾਂਦੇ ਹਨ। ਅਜਿਹੀ ਲੇਬਰ ਅਤੇ ਕਿਰਾਏਦਾਰਾਂ ਦਾ ਕੋਈ ਸਥਾਈ ਪਤਾ/ਰਿਕਾਰਡ ਨਹੀਂ ਰੱਖਿਆ ਜਾਂਦਾ, ਜਿਸ ਨਾਲ ਜੁਰਮ ਹੋਣ ਤੇ ਦੋਸ਼ੀਆਂ ਨੂੰ ਲੱਭਣਾ ਔਖਾ ਹੋ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੰਮ ਕਰਨ ਵਾਲੇ ਵਿਅਕਤੀਆਂ ਅਤੇ ਕਿਰਾਏਦਾਰਾਂ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ) ਆਪਣੇ ਘਰਾਂ  ਵਿੱਚ ਰਜਿਸਟਰ ਲਾ ਕੇ ਰੱਖਣ ਅਤੇ ਉਨ੍ਹਾਂ ਦੀਆਂ ਸਾਰੀਆਂ ਰਿਸ਼ਤੇਦਾਰੀਆਂ ਦੇ ਐਡਰੈੱਸ ਰੱਖਣ ਅਤੇ ਨੌਕਰ ਦੀ ਤਨਖਾਹ ਵਿੱਚੋਂ 100/200 ਰੁਪਏ ਦਾ ਮਨੀਆਰਡਰ ਉਸਦੇ ਨਜਦੀਕੀ ਰਿਸ਼ਤੇਦਾਰ ਦੇ ਐਡਰੈੱਸ ਤੇ ਭੇਜਣ ਮਨੀ ਆਰਡਰ ਪਹੁੰਚਣ ਉਪਰੰਤ ਰਸੀਦ ਦੀ ਫੋਟੋ ਕਾਪੀ ਨੂੰ ਆਪਣੇ ਕਬਜੇ ਵਿੱਚ ਰੱਖਣ। ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਟਰ ਵਿੱਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਥਾਣੇ ਜਾਂ ਪੁਲਿਸ ਚੌਂਕੀ ਵਿੱਚ ਵੀ ਦਰਜ ਕਰਵਾਉਣ। ਇਸੇ ਪ੍ਰਕਾਰ ਮਕਾਨ ਮਾਲਕ ਆਪਣੇ ਮਕਾਨ ਵਿੱਚ ਰੱਖੇ ਜਾਣ ਵਾਲੇ ਕਿਰਾਏਦਾਰਾਂ ਦਾ ਪੂਰਾ ਵੇਰਵਾ ਸਬੰਧਿਤ ਥਾਣੇ/ਪੁਲਿਸ ਚੌਂਕੀ ਵਿੱਚ ਦਰਜ ਕਰਵਾਉਣ।