ਆਯੁਰਵੈਦਿਕ ਮੈਡੀਕਲ ਕੈਂਪ ਦਾ ਆਯੋਜਨ

3

ਫਾਜ਼ਿਲਕਾ 21 ਸਤੰਬਰ 2026 AJ DI Awaaj

Punjab Desk :    ਫਾਜ਼ਿਲਕਾ ਦੀ ਖੁਸ਼ੀ ਫਾਊਂਡੇਸ਼ਨ ਤੇ ਲਾਇਨ ਕਲੱਬ ਵਲੋਂ ਸਾਂਝੇ ਤੌਰ ਤੇ ਫਾਜ਼ਿਲਕਾ ਦੀ ਚੌਧਰੀਆ ਵਾਲੀ ਗਲੀ ਵਿਖੇ ਮੁਫਤ ਆਯੁਰਵੈਦਿਕ ਮੈਡੀਕਲ ਕੈਂਪ ਲਗਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਸ਼ਿਰਕਤ ਕੀਤੀ ਤੇ ਹਾਜ਼ਰ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ ਜਾਣਿਆ ਗਿਆ। ਇਸ ਮੌਕੇ ਉਨ੍ਹਾਂ ਦੀ ਧਰਮਪਤਨੀ ਦੀ ਖੁਸ਼ੀ ਫਾਊਂਡੇਸ਼ਨ ਦੀ ਚੇਅਰਪਰਸ਼ਨ ਮੈਡਮ ਖੁਸ਼ਬੂ ਸਾਵਨਸੁੱਖਾ ਸਵਨਾ ਵੀ ਮੌਜੂਦ ਸਨ।
ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਸੰਸਥਾਵਾਂ ਵੱਲੋਂ ਸਾਂਝੇ ਤੌਰ ਤੇ ਇਹ ਬਹੁਤ ਵਧੀਆ ਉਪਰਾਲਾ ਕੀਤਾ ਗਿਆ ਹੈ ਤੇ ਇਸ ਲਈ ਸੰਸਥਾਵਾਂ ਦੇ ਸਮੂਹ ਨੁੰਮਾਇੰਦੇ ਤੇ ਆਗੂ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਜਿੱਥੇ ਮਰੀਜ਼ਾ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ ਉੱਥੇ ਹੀ ਸੰਸਥਾਵਾਂ ਵੱਲੋਂ ਲੋਕਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਵਧਾਈ ਦੇ ਪਾਤਰ ਹਨ ਜਿਨ੍ਹਾਂ ਦਾ ਇੱਥੇ ਇੱਕ ਛੱਤ ਦੇ ਹੇਠਾਂ ਮੁਫ਼ਤ ਇਲਾਜ ਕੀਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਦਾ ਮਨੁੱਖਤਾ ਦੀ ਭਲਾਈ ਲਈ ਇਹ ਬਹੁਤ ਵਧੀਆ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਾਡੀ ਪੰਜਾਬ ਸਰਕਾਰ ਵੱਲੋਂ ਵੀ ਸਾਡੇ ਫਾਜ਼ਿਲਕਾ ਦੇ ਸਿਹਤ ਹਸਪਤਾਲ ਵਿੱਚ ਮਰੀਜ਼ਾਂ ਦਾ ਮੁਫ਼ਤ ਇਲਾਜ ਤੇ ਟੈਸਟ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇਹ ਟੀਚਾ ਸੀ ਕਿ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਨੂੰ ਆਧੁਨਿਕ ਸਿਹਤ ਸਹੂਲਤਾਂ ਨਾਲ ਲੈੱਸ ਕੀਤਾ ਜਾਵੇ ਤੇ ਪੰਜਾਬ ਸਰਕਾਰ ਵੱਲੋਂ ਜਿੱਥੇ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਮਾਹਿਰ ਡਾਕਟਰਾਂ ਦੀ ਤੈਨਾਤੀ ਦੇ ਨਾਲ ਨਾਲ ਆਧੁਨਿਕ ਮਸੀਨਾਂ ਲਿਆਂਦੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਆਪਣੇ 4 ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਸਰਕਾਰ ਵੱਲੋਂ ਅਨੇਕਾਂ ਹੀ ਵਿਕਾਸ ਦੇ ਕੰਮ ਕੀਤੇ ਗਏ ਹਨ।