ਸੰਗਰੂਰ, 25 ਜੁਲਾਈ 2025 AJ DI Awaaj
Punjab Desk : ਸ਼੍ਰੀਮਤੀ ਸਿੰਪੀ ਸਿੰਗਲਾ ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ,ਅਫਸਰ ਸੰਗਰੂਰ ਦੁਆਰਾ ਜਾਣਕਾਰੀ ਦਿੱਤੀ ਗਈ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਸੰਗਰੂਰ ਦਫ਼ਤਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਵਿਖੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਕਰੀਅਰ ਕਾਊਂਸਲਿੰਗ ਸੈਸ਼ਨ ਆਯੋਜਿਤ ਕੀਤਾ।ਇਸ ਦੌਰਾਨ 68 ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਇਸ ਦਫਤਰ ਦੇ ਨੁਮਾਇੰਦੇਆਂ ਵੱਲੋਂ ਇਹਨਾਂ ਵਿਦਿਆਰਥੀਆਂ ਨੂੰ ਰੱਖਿਆ ਸੈਨਾਵਾਂ ਵਿੱਚ ਭਰਤੀ, ਮੁਕਾਬਲੇ ਦੀਆਂ ਪ੍ਰੀਖਿਆਵਾਂ, ਅਗਲੇਰੀ ਪੜ੍ਹਾਈ, ਪ੍ਰਵੇਸ਼ ਪ੍ਰੀਖਿਆਵਾਂ, ਵਿਸ਼ਾ-ਚੋਣ, ਵੱਖ-ਵੱਖ ਵਿਦਿਅਕ ਅਦਾਰਿਆਂ ਵਿੱਚ ਦਾਖਲਾ ਪ੍ਰੀਕਿਰਿਆ, ਟ੍ਰੇਨਿੰਗ ਇੰਸਟੀਚਿਊਨਲ, ਕਰੀਅਰ ਪਲਾਨਿੰਗ ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਸੰਗਰੂਰ ਵਿਖੇ ਬੇਰੋਜ਼ਗਾਰ ਪ੍ਰਾਰਥੀਆਂ ਲਈ ਉਪਲੱਬਧ ਸਹੂਲਤਾਂ ਬਾਰੇ ਵੀ ਜਾਗਰੂਕ ਕੀਤਾ ਗਿਆ।
ਇਸ ਦੌਰਾਨ ਵਿਦਿਆਰਥੀਆਂ ਨੂੰ ਸਵੈ-ਰੋਜ਼ਗਾਰ ਦੇ ਮੌਕਿਆ ਅਤੇ ਸਕਿੱਲ ਟ੍ਰੇਨਿੰਗ ਕੋਰਸਾਂ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਗਈ।ਇਸ ਸ਼ੈਸ਼ਨ ਨੂੰ ਆਯੋਜਿਤ ਕਰਨ ਲਈ ਸਕੂਲ ਦੇ ਪ੍ਰਿੰਸੀਪਲ ਸ੍ਰੀ ਹਰਦੇਵ ਸਿੰਘ ਜੀ ਵੱਲੋਂ ਇਸ ਦਫਤਰ ਦੇ ਮੁਖੀ ਅਤੇ ਨੁੰਮਾਦਿਆਂ ਦਾ ਧੰਨਵਾਦ ਕੀਤਾ।
