ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀ ਸਪਲਾਈ ਚੇਨ ਨੂੰ ਤੋੜਨਾ ਸਾਡਾ ਮੁੱਖ ਟੀਚਾ

4

ਸ੍ਰੀ ਅਨੰਦਪੁਰ ਸਾਹਿਬ 30 ਜੁਲਾਈ 2025 AJ DI Awaaj

Punjab Desk : ਯੁੱਧ ਨਸ਼ਿਆ ਵਿਰੁੱਧ ਮੁਹਿੰਮ ਨਸ਼ਿਆਂ ਦੇ ਖਾਤਮੇ, ਸੰਗਠਿਤ ਅਪਰਾਧ, ਸਟਰੀਟ ਕ੍ਰਾਈਮ ਅਤੇ ਸਮਾਜ ਵਿਰੋਧੀ ਤੱਤਾਂ ਦੇ ਖਿਲਾਫ਼ ਇੱਕ ਸਥਾਈ ਯੁੱਧ ਹੈ ਜਿਸ ਵਿੱਚ ਹੁਣ ਪਿੰਡਾਂ ਦੀਆਂ ਪੰਚਾਇਤਾਂ ਸਮੇਤ ਆਮ ਲੋਕ ਵੀ ਆਪਣਾ ਸਹਿਯੋਗ ਦੇ ਰਹੇ ਹਨ ਇਸ ਨਾਲ ਵੱਡੇ ਪੱਧਰ ਉੱਤੇ ਨਸ਼ਾ ਤਸਕਰਾਂ ਉੱਤੇ ਕਾਰਵਾਈ ਸੰਭਵ ਹੋ ਪਾਈ ਹੈ।

    ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਾ.ਸੰਜੀਵ ਗੌਤਮ ਚੇਅਰਮੈਨ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ ਤੇ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਰੂਪਨਗਰ ਨੇ ਬਹਿਲੂ, ਖਾਨਪੁਰ, ਦਸਗਰਾਈ, ਸੂਰੇਵਾਲ ਅੱਪਰ, ਸੂਰੇਵਾਲ ਲੋਅਰ, ਸੂਰੇਵਾਲ ਬਾਸ ਡੱਬਰੀ, ਬਰਾਰੀ, ਜੱਜਰ, ਰਾਮਪੁਰ, ਬਚੋਲੀ, ਕੋਟਲਾ, ਦੋਲੋਵਾਲ ਅੱਪਰ, ਦੋਲੋਵਾਲ ਲੋਅਰ, ਨੱਕੀਆਂ, ਝਿੰਜੜੀ ਲੋਅਰ, ਝਿੰਜੜੀ, ਨਿੱਕੂਵਾਲ, ਡਾਢੀ, ਨੋ ਲੱਖਾਂ, ਮੀਆਂਪੁਰ ਖੇੜਾ ਵਿੱਚ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।

      ਇਸ ਮੌਕੇ ਸੰਬੋਧਨ ਕਰਦਿਆਂ ਡਾ.ਗੌਤਮ ਨੇ ਕਿਹਾ ਕਿ ਪੰਜਾਬ ਪੁਲਿਸ ਰਾਜ ਵਿਚੋਂ ਨਸ਼ੇ ਦਾ ਮੁਕੰਮਲ ਨਾਸ਼ ਕਰਨ ਲਈ ਦ੍ਰਿੜ ਹੈ ਅਤੇ ਪੰਜਾਬ ਸਰਕਾਰ ਦੇ ਪੱਧਰ ‘ਤੇ ਨਸ਼ਿਆਂ ਦੀ ਬੁਰਾਈ ਦੇ ਖਾਤਮੇ ਲਈ ਜੋ ਮੁਹਿੰਮ ਆਰੰਭੀ ਗਈ ਹੈ, ਇਸ ਮੁਹਿੰਮ ਵਿਚ ਆਮ ਲੋਕਾਂ ਦਾ ਸਹਿਯੋਗ ਵੀ ਬਹੁਤ ਮਹੱਤਵਪੂਰਨ ਹੈ ਜਿਸ ਲਈ ਅਸੀਂ ਸਾਰੇ ਅੱਜ ਇਕੱਠੇ ਹੋਏ ਹਾਂ। ਉਨ੍ਹਾਂ ਨੇ ਕਿਹਾ ਕਿ ਸਮਾਜਿਕ ਆਗੂਆਂ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਤੱਤਾਂ ਦੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ ਤਾਂ ਜੋ ਅਜਿਹੇ ਤੱਤਾਂ ਨੂੰ ਕਾਬੂ ਕਰਕੇ ਰੋਕਿਆ ਜਾ ਸਕੇ।

     ਉਨ੍ਹਾਂ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸਦਕਾ ਨਸ਼ਿਆਂ ਦੀ ਵਿਕਰੀ ਅਤੇ ਖਪਤ ਵਿੱਚ ਕਾਫ਼ੀ ਕਮੀ ਆਈ ਹੈ ਜਿਸ ਕਰਕੇ ਨਸ਼ਾਂ ਮੁਕਤੀ ਕੇਂਦਰਾਂ ਵਿੱਚ ਮਰੀਜ ਆਪਣਾ ਇਲਾਜ ਕਰਵਾ ਰਹੇ ਹਨ। ਇਸ ਮੌਕੇ ਹਿਤੇਸ ਸ਼ਰਮਾ ਦੀਪੂ ਕੋਆਰਡੀਨੇਟਰ ਯੁੱਧ ਨਸ਼ਿਆ ਵਿਰੁੱਧ, ਸਰਪੰਚ, ਪੰਚ ਤੇ ਪਤਵੰਤੇ ਹਾਜ਼ਰ ਸਨ।