540662 ਮੀਟ੍ਰਿਕ ਟਨ ਝੋਨੇ ‘ਚੋਂ 484525 ਦੀ ਹੋਈ ਖਰੀਦ

60

ਮਾਨਸਾ, 03 ਨਵੰਬਰ 2025 AJ DI Awaaj

Punjab Desk : ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਦੱਸਿਆ ਕਿ ਜ਼ਿਲ੍ਹੇ ਭਰ ਦੀਆਂ ਮੰਡੀਆਂ ਵਿੱਚ 02 ਨਵੰਬਰ ਤੱਕ 540662 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 484525 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ ਖਰੀਦ ਕੀਤੇ ਝੋਨੇ ਦੀ 1074.98 ਕਰੋੜ ਰੁਪਏ ਦੀ ਅਦਾਇਗੀ (02 ਨਵੰਬਰ 2025 ਤੱਕ) ਵੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਨਿਰਵਿਘਨ ਜਾਰੀ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਝੋਨੇ ਦੀ ਖ਼ਰੀਦ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ।
ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 184587 ਮੀਟ੍ਰਿਕ ਟਨ, ਮਾਰਕਫ਼ੈਡ 135120, ਪਨਸਪ 110435 , ਪੰਜਾਬ ਵੇਅਰ ਹਾਊਸ 54383 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਸਗੋਂ ਆਧੁਨਿਕ ਮਸ਼ੀਨਰੀ ਰਾਹੀਂ ਇਸ ਦਾ ਨਿਪਟਾਰਾ ਕਰਨ ਨੂੰ ਤਰਜ਼ੀਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਉਥੇ ਹੀ ਜ਼ਮੀਨ ਬੰਜਰ ਹੋਣ ਤੋਂ ਬਚਦੀ ਹੈ।