September 07,2026 Aj Di Awaaj
Punjab Desk: ਮਾਪੇ-ਅਧਿਆਪਕ ਮਿਲਣੀ (PTM) ਦੌਰਾਨ ਪੰਜਾਬ ਭਰ ਦੇ ਸਕੂਲਾਂ ਵਿੱਚ 24 ਲੱਖ ਤੋਂ ਵੱਧ ਮਾਪਿਆਂ ਦੀ ਸ਼ਮੂਲੀਅਤ ਨੇ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਆ ਰਹੇ ਬਦਲਾਅ ਦੀ ਤਸਵੀਰ ਪੇਸ਼ ਕੀਤੀ ਹੈ। ਵੱਡੀ ਗਿਣਤੀ ਵਿੱਚ ਮਾਪਿਆਂ ਦਾ ਸਕੂਲਾਂ ਤੱਕ ਪਹੁੰਚਣਾ ਸਰਕਾਰੀ ਸਕੂਲਾਂ ਪ੍ਰਤੀ ਵਧ ਰਹੇ ਭਰੋਸੇ ਅਤੇ ਸਕੂਲ-ਮਾਪੇ ਸਾਂਝ ਨੂੰ ਮਜ਼ਬੂਤ ਹੋਣ ਦਾ ਸੰਕੇਤ ਮੰਨਿਆ ਜਾ ਰਿਹਾ ਹੈ।
PTM ਦੌਰਾਨ ਮਾਪਿਆਂ ਨੇ ਅਧਿਆਪਕਾਂ ਨਾਲ ਬੱਚਿਆਂ ਦੀ ਪੜ੍ਹਾਈ, ਕਾਰਗੁਜ਼ਾਰੀ ਅਤੇ ਸਿੱਖਿਆ ਨਾਲ ਜੁੜੇ ਹੋਰ ਪਹਿਲੂਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਸਰਕਾਰ ਦਾ ਕਹਿਣਾ ਹੈ ਕਿ ਹਰ ਬੱਚੇ ਨੂੰ ਮਿਆਰੀ ਸਿੱਖਿਆ ਦੇਣ ਅਤੇ ਉਸਦੇ ਉੱਜਵਲ ਭਵਿੱਖ ਲਈ ਸਿੱਖਿਆ ਖੇਤਰ ਵਿੱਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ।


















