ਅੰਮ੍ਰਿਤਸਰ 29 June 2026 AJ DI Awaaj
Punjab Desk : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੰਮ੍ਰਿਤਸਰ ਦੇ ਸੁਲਤਾਨਵਿੰਡ ਲਿੰਕ ਰੋਡ ‘ਤੇ ਬਣੇ ਨਵੇਂ ਰੇਲਵੇ ਓਵਰਬ੍ਰਿਜ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਸ੍ਰੀ ਹਰਿਮੰਦਰ ਸਾਹਿਬ, ਜਲਿਆਂਵਾਲਾ ਬਾਗ, ਦੁਰਗਿਆਣਾ ਮੰਦਰ ਅਤੇ ਅਟਾਰੀ-ਵਾਹਗਾ ਸਰਹੱਦ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਨੂੰ ਟ੍ਰੈਫਿਕ ਜਾਮ ਤੋਂ ਵੱਡੀ ਰਾਹਤ ਮਿਲੇਗੀ।
ਮੁੱਖ ਮੰਤਰੀ ਨੇ ਦੱਸਿਆ ਕਿ ਲਗਭਗ 34.20 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰੋਜੈਕਟ 22.68 ਕਰੋੜ ਰੁਪਏ ਵਿੱਚ ਪੂਰਾ ਕੀਤਾ ਗਿਆ ਹੈ ਅਤੇ ਬਚੀ ਹੋਈ ਰਕਮ ਹੋਰ ਵਿਕਾਸ ਕਾਰਜਾਂ ‘ਤੇ ਖਰਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਸੜਕਾਂ, ਖੇਡ ਮੈਦਾਨਾਂ, ਜਿਮਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਕੰਮ ਤੇਜ਼ੀ ਨਾਲ ਜਾਰੀ ਹਨ।
ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਕੋਲ ਲੋਕਾਂ ਦੇ ਮੁੱਦੇ ਨਹੀਂ ਹਨ, ਇਸ ਲਈ ਉਹ ਸਿਰਫ਼ ਸਿਆਸੀ ਦੋਸ਼ ਲਗਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਸਰਕਾਰ ਦੇ ਵਿਕਾਸ ਕਾਰਜਾਂ ਦੇ ਆਧਾਰ ‘ਤੇ ਹੀ ਆਪਣਾ ਫ਼ੈਸਲਾ ਦੇਣਗੇ। ਨਾਲ ਹੀ ਉਨ੍ਹਾਂ ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਕੀਤੀਆਂ ਤਿਆਰੀਆਂ ਦੀ ਵੀ ਜਾਣਕਾਰੀ ਦਿੱਤੀ।














