September 02,2026 Aj Di Awaaj
Punjab Desk: ਖਰੜ ਹਲਕੇ ਦੇ ਪਿੰਡ ਤੀੜਾ ਵਿਖੇ ਹੋਈ ‘ਲੋਕ ਮਿਲਣੀ’ ਦੌਰਾਨ ਲੋਕਾਂ ਦਾ ਭਰਵਾਂ ਹੁੰਗਾਰਾ ਦੇਖਣ ਨੂੰ ਮਿਲਿਆ। ਤਪਦੀ ਗਰਮੀ ਦੀ ਪਰਵਾਹ ਨਾ ਕਰਦਿਆਂ ਵੱਡੀ ਗਿਣਤੀ ਵਿੱਚ ਬਜ਼ੁਰਗ, ਨੌਜਵਾਨ ਅਤੇ ਮਾਵਾਂ-ਭੈਣਾਂ ਸਮਾਗਮ ਵਿੱਚ ਪਹੁੰਚੀਆਂ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਲਈ ਖਾਸ ਉਪਹਾਰ ਦਿੱਤਾ ਗਿਆ। ਉਨ੍ਹਾਂ ਨੇ ਲੋਕਾਂ ਦੇ ਪਿਆਰ, ਵਿਸ਼ਵਾਸ ਅਤੇ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦਾ ਇਹ ਸਾਥ ਪੰਜਾਬ ਦੀ ਸੇਵਾ ਅਤੇ ਸੂਬੇ ਦੀ ਤਰੱਕੀ ਲਈ ਹੋਰ ਹੌਸਲਾ ਦਿੰਦਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਬਿਹਤਰੀ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨ ਅੱਗੇ ਵੀ ਲਗਾਤਾਰ ਜਾਰੀ ਰਹਿਣਗੇ।


















