218 ਪਰਿਵਾਰਾਂ ਨੂੰ ਸੌਂਪੀਆਂ ਮਾਲਕੀ ਰਜਿਸਟਰੀਆਂ

30

Punjab 29 June 2026 AJ DI Awaaj

Punjab Desk :   ਪੰਜਾਬ ਸਰਕਾਰ ਦੀ ‘ਸਵੈਮਿੱਤਰਾ ਯੋਜਨਾ’ ਅਤੇ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਲਾਲ ਲਕੀਰ ਅੰਦਰ ਰਹਿੰਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਜਾ ਰਹੀ ਹੈ। ਇਸੇ ਤਹਿਤ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਖੋਜਕੀ ਚੱਕ ਵਿੱਚ ਕਰਵਾਏ ਸਮਾਗਮ ਦੌਰਾਨ ਪੰਜ ਪਿੰਡਾਂ ਦੇ 218 ਪਰਿਵਾਰਾਂ ਨੂੰ ਮਾਲਕੀ ਰਜਿਸਟਰੀਆਂ ਸੌਂਪੀਆਂ ਗਈਆਂ।

ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਹ ਸਿਰਫ਼ ਰਜਿਸਟਰੀਆਂ ਦੀ ਵੰਡ ਨਹੀਂ, ਸਗੋਂ ਸਾਲਾਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਪਰਿਵਾਰਾਂ ਨੂੰ ਕਾਨੂੰਨੀ ਹੱਕ ਦੇਣ ਵੱਲ ਇੱਕ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ ਕਿ ਹੁਣ ਇਨ੍ਹਾਂ ਪਰਿਵਾਰਾਂ ਨੂੰ ਆਪਣੇ ਘਰਾਂ ‘ਤੇ ਪੂਰਾ ਕਾਨੂੰਨੀ ਮਾਲਕੀ ਹੱਕ ਮਿਲ ਗਿਆ ਹੈ।

ਉਨ੍ਹਾਂ ਲੋਕਾਂ ਅਤੇ ਪੰਚਾਇਤ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਰੈਵਨਿਊ ਵਿਭਾਗ ਦੀਆਂ ਸਰਵੇ ਟੀਮਾਂ ਦਾ ਪੂਰਾ ਸਹਿਯੋਗ ਕੀਤਾ ਜਾਵੇ, ਤਾਂ ਜੋ ਕੋਈ ਵੀ ਯੋਗ ਪਰਿਵਾਰ ਇਸ ਯੋਜਨਾ ਦੇ ਲਾਭ ਤੋਂ ਵਾਂਝਾ ਨਾ ਰਹੇ। ਸਮਾਗਮ ਦੇ ਅੰਤ ਵਿੱਚ 218 ਪਰਿਵਾਰਾਂ ਨੂੰ ਮਾਲਕੀ ਹੱਕ ਮਿਲਣ ‘ਤੇ ਵਧਾਈ ਦਿੱਤੀ ਗਈ।