ਝੋਨੇ ਦੀ ਖਰੀਦ ਲਿਫਟਿੰਗ ਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ

13

ਫ਼ਰੀਦਕੋਟ 23 ਅਕਤੂਬਰ 2025 AJ DI Awaaj

Punjab Desk : ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ,  ਲਿਫਟਿੰਗ ਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ 264496 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਅਤੇ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 250444 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦੇ ਕੰਮ ਵੀ ਤੇਜੀ ਲਿਆਂਦੀ ਗਈ ਹੈ ।  ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ ਲਿਆਂਦੀ ਫਸਲ ਦੀ ਖਰੀਦ ਬਦਲੇ ਉਨ੍ਹਾਂ ਨੂੰ ਕਰੀਬ 494.96 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਜਿੱਥੇ ਵਾਤਾਵਰਣ ਪ੍ਰਦੂਸਿ਼ਤ ਹੁੰਦਾ ਹੈ, ਉਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ। ਇਸ ਲਈ ਝੋਨੇ ਦੀ ਕਟਾਈ ਕਰਨ ਉਪਰੰਤ ਪਰਾਲੀ ਜਾਂ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਇ ਆਧੁਨਿਕ ਤਕਨੀਕਾਂ ਜਾਂ ਖੇਤੀ ਸੰਦਾਂ ਨਾਲ ਇਸਦਾ ਯੋਗ ਪ੍ਰਬੰਧਨ ਕਰਨ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ।

ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ. ਗੁਰਜੀਤ ਸਿੰਘ ਨੇ ਦੱਸਿਆ ਕਿ ਕੱਲ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾਂ ਵਿੱਚ ਪਨਗ੍ਰੇਨ ਨੇ 99157 ਮੀਟ੍ਰਿਕ ਟਨ, ਮਾਰਕਫੈਡ ਨੇ 73688.81 ਮੀਟ੍ਰਿਕ ਟਨ,  ਪਨਸਪ ਨੇ 45860 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਨੇ 31539.75 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 198 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਖਰੀਦੇ ਗਏ ਝੋਨੇ ਵਿੱਚੋਂ 160781 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।