20 ਫਰਵਰੀ 2025 Aj Di Awaaj
ਥਾਣਾ ਭਿੰਡੀ ਸੈਦਾਂ ਦੀ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਪਿੰਡ ਵੇਹਰਾ ਦੇ ਖੇਤਾਂ ਵਿਚੋਂ ਇੱਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਇੰਸਪੈਕਟਰ ਹਿਮਾਂਸ਼ੂ ਭਗਤ ਨੇ ਦੱਸਿਆ ਕਿ ਡਰੋਨ ਮਿਲਣ ਤੋਂ ਬਾਅਦ ਥਾਣਾ ਭਿੰਡੀ ਸੈਦਾਂ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ ਹੈ।














