ਪੰਜਾਬ ਯੂਨੀਵਰਸਿਟੀ ਦੀ ਪੀਐੱਚਡੀ ਸਕਾਲਰ ਦੀ ਕਰੰਟ ਲੱਗਣ ਨਾਲ ਮੌ*ਤ

42

ਚੰਡੀਗੜ੍ਹ 28 July 2026 AJ DI Awaaj

Chandigarh Desk :  ਸਥਿਤ ਪੰਜਾਬ ਯੂਨੀਵਰਸਿਟੀ ਵਿੱਚ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਯੂਨੀਵਰਸਿਟੀ ਦੀ ਪੀਐੱਚਡੀ ਸਕਾਲਰ ਵਿਦਿਆਰਥਣ ਦੀ ਕਰੰਟ ਲੱਗਣ ਕਾਰਨ ਮੌ*ਤ ਹੋ ਗਈ। ਇਸ ਘਟਨਾ ਤੋਂ ਬਾਅਦ ਕੈਂਪਸ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਵਿਦਿਆਰਥੀਆਂ ਵਿੱਚ ਚਿੰਤਾ ਦਾ ਮਾਹੌਲ ਹੈ।

ਮ੍ਰਿ*ਤਕ ਵਿਦਿਆਰਥਣ ਦੀ ਪਛਾਣ ਜੋਤੀ ਵਜੋਂ ਹੋਈ ਹੈ, ਜੋ ਹਰਿਆਣਾ ਦੇ ਮਹਿੰਦਰਗੜ੍ਹ ਦੀ ਰਹਿਣ ਵਾਲੀ ਸੀ। ਉਹ ਪੰਜਾਬ ਯੂਨੀਵਰਸਿਟੀ ਦੇ ਮਾਈਕ੍ਰੋਬਾਇਓਲੋਜੀ ਵਿਭਾਗ ਵਿੱਚ ਪੀਐੱਚਡੀ ਕਰ ਰਹੀ ਸੀ ਅਤੇ ਹੋਸਟਲ ਨੰਬਰ-8 ਵਿੱਚ ਰਹਿੰਦੀ ਸੀ।

ਜਾਣਕਾਰੀ ਅਨੁਸਾਰ, ਜੋਤੀ ਹੋਸਟਲ ਨੰਬਰ-8 ਤੋਂ ਹੋਸਟਲ ਨੰਬਰ-10 ਵੱਲ ਜਾ ਰਹੀ ਸੀ। ਇਸ ਦੌਰਾਨ ਫੁੱਟਪਾਥ ਤੋਂ ਲੰਘਦੇ ਸਮੇਂ ਉਸ ਨੂੰ ਅਚਾਨਕ ਬਿਜਲੀ ਦਾ ਕਰੰਟ ਲੱਗ ਗਿਆ, ਜਿਸ ਕਾਰਨ ਉਹ ਮੌਕੇ ‘ਤੇ ਹੀ ਡਿੱਗ ਪਈ।

ਘਟਨਾ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ ਉਸ ਨੂੰ ਸੈਕਟਰ-16 ਦੇ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਜਾਂਚ ਉਪਰੰਤ ਉਸ ਨੂੰ ਮ੍ਰਿ*ਤਕ ਐਲਾਨ ਦਿੱਤਾ।

ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਕਰੰਟ ਕਿਸ ਕਾਰਨ ਲੱਗਾ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਯੂਨੀਵਰਸਿਟੀ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਦੌਰਾਨ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਹਾ*ਦਸਾ ਕਿਵੇਂ ਵਾਪਰਿਆ ਅਤੇ ਕੀ ਇਸ ਵਿੱਚ ਕਿਸੇ ਤਰ੍ਹਾਂ ਦੀ ਲਾਪਰਵਾਹੀ ਰਹੀ ਹੈ।

ਇਸ ਦਰਦਨਾਕ ਘਟਨਾ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਕੈਂਪਸ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੀ ਸਵਾਲ ਉੱਠ ਰਹੇ ਹਨ। ਜਾਂਚ ਰਿਪੋਰਟ ਆਉਣ ਤੋਂ ਬਾਅਦ ਹੀ ਹਾ*ਦਸੇ ਦੇ ਅਸਲ ਕਾਰਨਾਂ ਦਾ ਖੁਲਾਸਾ ਹੋ ਸਕੇਗਾ।