ਪਰਮਿੰਦਰ ਭੰਗੂ ਨੇ ਚੇਅਰਮੈਨ ਯੋਜਨਾ ਬੋਰਡ ਵੱਜੋਂ ਅਹੁਦਾ ਸੰਭਾਲਿਆ

61

ਬਰਨਾਲਾ, 28 ਨਵੰਬਰ 2025 AJ DI Awaaj

Punjab Desk : ਸ੍ਰੀ ਪਰਮਿੰਦਰ ਸਿੰਘ ਭੰਗੂ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਯੋਜਨਾ ਕਮੇਟੀ ਬਰਨਾਲਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਉਨ੍ਹਾਂ ਆਪਣਾ ਅਹੁਦਾ ਸ. ਗੁਰਮੀਤ ਸਿੰਘ ਮੀਤ ਹੇਅਰ ਮੈਂਬਰ ਸੰਸਦ ਸੰਗਰੂਰ, ਸ਼੍ਰੀ ਕੁਲਵੰਤ ਸਿੰਘ ਪੰਡੋਰੀ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਵਿਧਾਨ ਸਭਾ, ਵਿਧਾਇਕ ਲਾਭ ਸਿੰਘ ਉੱਗੋਕੇ, ਹਲਕਾ ਇੰਚਾਰਜ ਹਰਿੰਦਰ ਧਾਲੀਵਾਲ, ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ, ਚੇਅਰਮੈਨ ਮਾਰਕਿਟ ਕਮੇਟੀ ਤਪਾ ਤਰਸੇਮ ਸਿੰਘ ਕਾਹਨੇਕੇ, ਹਸਨਪ੍ਰੀਤ ਭਰਦਵਾਜ, ਚੇਅਰਮੈਨ ਮਾਰਕਿਟ ਕਮੇਟੀ ਧਨੌਲਾ ਗੁਰਜੋਤ ਸਿੰਘ ਦੀ ਮੌਜੂਦਗੀ ’ਚ ਸੰਭਾਲਿਆ।

ਅਹੁਦਾ ਸੰਭਾਲਣ ਵੇਲੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਭੰਗੂ ਨੇ ਕਿਹਾ ਕਿ ਕਮੇਟੀ ਅਧੀਨ ਜਾਰੀ ਹੋਣ ਵਾਲੇ ਵਿਕਾਸ ਫੰਡਾਂ ਨਾਲ ਜ਼ਿਲ੍ਹੇ ਦੇ ਚਹੁੰਪੱਖੀ ਵਿਕਾਸ ਲਈ ਕੰਮ ਕੀਤੇ ਜਾਣਗੇ । ਸ਼ਹਿਰਾਂ ਦੇ ਨਾਲ ਨਾਲ ਪਿੰਡਾਂ ’ਚ ਪੂਰੀਆਂ ਸਹੁੂਲਤਾਂ ਯਕੀਨੀ ਬਣਾਈਆਂ ਜਾਣਗੀਆਂ।

ਇਸ ਮੌਕੇ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਚੇਅਰਮੈਨ ਪਰਮਿੰਦਰ ਸਿੰਘ ਭੰਗੂ ਅਤੇ ਸਮੁੱਚੀ ਟੀਮ ਵੱਲੋਂ ਜ਼ਿਲ੍ਹੇ ਦੇ ਵਿਕਾਸ ’ਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।