Punjab Desk : ਮਾਨਸਾ ’ਚ ਗੋ*ਲੀਬਾਰੀ ਦੀ ਦਰਦਨਾਕ ਘਟਨਾ ’ਚ ਪਰਮਿੰਦਰ ਸਿੰਘ ਝੋਟੇ ਦੀ ਮੌ*ਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਜ਼*ਖਮੀ ਹੋ ਗਿਆ। ਜਾਣਕਾਰੀ ਅਨੁਸਾਰ, ਇੱਕ ਮੈਡੀਕਲ ਸਟੋਰ ਦੇ ਮਾਲਕ ’ਤੇ ਗੋ*ਲੀਆਂ ਮਾ*ਰਨ ਦੇ ਦੋਸ਼ ਹਨ। ਜ਼*ਖਮੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਕਤ*ਲ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਪੁਲਸ ਵੱਲੋਂ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।



















