27 May 2026 Aj Di Awaaj
Punjab Desk: ਪੰਜਾਬ ਦੇ Patiala ਤੋਂ ਇੱਕ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਅਰਬਨ ਅਸਟੇਟ ਇਲਾਕੇ ਵਿੱਚ ਇੱਕ ਨੀਲੇ ਰੰਗ ਦੇ ਡਰੰਮ ਵਿੱਚੋਂ ਨੌਜਵਾਨ ਕੁੜੀ ਦੀ ਲਾ*ਸ਼ ਬਰਾਮਦ ਹੋਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਅਨੁਸਾਰ, ਤੜਕੇ ਪੁਲਿਸ ਨੂੰ ਫੋਨ ਰਾਹੀਂ ਸੂਚਨਾ ਮਿਲੀ ਕਿ ਡੀਸੀ ਡਬਲ ਪੋਲ ਦੇ ਨੇੜੇ ਇੱਕ ਡਰੰਮ ਵਿੱਚ ਇਨਸਾਨੀ ਲਾ*ਸ਼ ਪਈ ਹੋਈ ਹੈ। ਸੂਚਨਾ ਮਿਲਣ ਤੋਂ ਬਾਅਦ ਅਰਬਨ ਅਸਟੇਟ ਥਾਣਾ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ।
ਪੁਲਿਸ ਨੇ ਜਦੋਂ ਨੀਲੇ ਰੰਗ ਦੇ ਡਰੰਮ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ ਕਰੀਬ 15 ਤੋਂ 20 ਸਾਲ ਦੀ ਉਮਰ ਦੀ ਇੱਕ ਨੌਜਵਾਨ ਕੁੜੀ ਦੀ ਲਾ*ਸ਼ ਬਰਾਮਦ ਹੋਈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਫੋਰੈਂਸਿਕ ਟੀਮ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ, ਜਿਸ ਨੇ ਆਸ-ਪਾਸ ਤੋਂ ਸਬੂਤ ਇਕੱਠੇ ਕੀਤੇ ਅਤੇ ਜਾਂਚ ਸ਼ੁਰੂ ਕੀਤੀ।
ਪੁਲਿਸ ਅਧਿਕਾਰੀ Gurvinder Singh ਨੇ ਦੱਸਿਆ ਕਿ ਫਿਲਹਾਲ ਮ੍ਰਿ*ਤਕ ਕੁੜੀ ਦੀ ਪਛਾਣ ਨਹੀਂ ਹੋ ਸਕੀ ਹੈ। ਲਾ*ਸ਼ ਨੂੰ ਸਰਕਾਰੀ ਜਤਿੰਦਰਾ ਹਸਪਤਾਲ ਦੀ ਮੋਰਚਰੀ ਵਿੱਚ ਸ਼ਨਾਖਤ ਲਈ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੁੜੀ ਦੇ ਇੱਕ ਹੱਥ ‘ਤੇ ‘ਨੇਹਾ’ ਨਾਮ ਦਾ ਟੈਟੂ ਬਣਿਆ ਹੋਇਆ ਹੈ, ਜਦਕਿ ਦੂਜੀ ਬਾਂਹ ‘ਤੇ ਦਿਲ ਦੇ ਨਿਸ਼ਾਨ ਵਾਲਾ ਟੈਟੂ ਵੀ ਬਣਿਆ ਹੋਇਆ ਹੈ।
ਪੁਲਿਸ ਮੁਤਾਬਕ, ਕੁੜੀ ਦੀ ਮੌ*ਤ ਕਿਹੜੇ ਹਾਲਾਤਾਂ ਵਿੱਚ ਹੋਈ ਅਤੇ ਇਸ ਦੇ ਪਿੱਛੇ ਕੀ ਕਾਰਨ ਹਨ, ਇਹ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
Related














