ਪੀ.ਏ.ਯੂ.ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਬੱਕਰੀ ਪਾਲਣ ਸਿਖਲਾਈ ਕੋਰਸ ਕਰਵਾਇਆ

28

ਹੁਸ਼ਿਆਰਪੁਰ, 5 ਸਤੰਬਰ 2025 AJ DI Awaaj

Punjab Desk : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੀ ਸਰਪਰਸਤੀ ਅਧੀਨ ਕੰਮ ਕਰ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਵੱਲੋਂ ਬੱਕਰੀ ਪਾਲਣ ਸਬੰਧੀ ਕਿੱਤਾ-ਮੁਖੀ ਸਿਖਲਾਈ ਕੋਰਸ 29 ਅਗਸਤ ਤੋਂ 4 ਸਤੰਬਰ ਤੱਕ ਲਗਾਇਆ ਗਿਆ। ਇਸ ਸਿਖਲਾਈ ਕੋਰਸ ਵਿੱਚ 33 ਕਿਸਾਨ ਵੀਰਾਂ, ਕਿਸਾਨ ਬੀਬੀਆਂ ਅਤੇ ਪੇਂਡੂ ਨੌਜਵਾਨਾਂ ਨੇ ਭਾਗ ਲਿਆ।
ਸਿਖਲਾਈ ਕੋਰਸ ਵਿੱਚ ਸਹਿਯੋਗੀ ਪ੍ਰੋਫੈਸਰ (ਪਸ਼ੂ ਵਿਗਿਆਨ) ਕ੍ਰਿਸ਼ੀ ਵਿਗਿਆਨ ਕੇਂਦਰ ਡਾ. ਪਰਮਿੰਦਰ ਸਿੰਘ ਨੇ ਬੱਕਰੀ ਪਾਲਣ ਸਬੰਧੀ ਜਾਣਕਾਰੀ ਵਿਸਥਾਰ ਨਾਲ ਸਾਂਝੀ ਕੀਤੀ। ਜਿਸ ਵਿੱਚ ਬੱਕਰੀਆਂ ਦੀ ਨਸਲ, ਮੌਸਮੀ ਸਾਂਭ-ਸੰਭਾਲ, ਸ਼ੈਡਾਂ ਦੀ ਉਸਾਰੀ ਅਤੇ ਸਾਜੋ-ਸਮਾਨ, ਖਰਾਕ ਤਿਆਰ ਕਰਨਾ, ਮੰਡੀਕਰਨ ਆਦਿ ਸ਼ਾਮਿਲ ਸੀ।
ਪਸ਼ੂ ਪਾਲਣ ਵਿਭਾਗ ਤੌਂ ਵੈਟਰਨਰੀ ਅਫਸਰ ਡਾ. ਲਖਬੀਰ ਸਿੰਘ ਨੇ ਵੱਲੋਂ ਬਿਮਾਰੀਆਂ ਤੋਂ ਬਚਾਅ ਸਬੰਧੀ ਜ਼ਰੂਰੀ ਨੁਕਤੇ ਸਾਂਝੇ ਕੀਤੇ ਗਏ ਅਤੇ ਵਿਭਾਗ ਵਲੋਂ ਕਿਸਾਨਾਂ ਲਈ ਚਲਾਈਆਂ ਜਾਂ ਰਹੀਆਂ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ।
ਸਿਖਲਾਈ ਦੇ ਅੰਤ ਵਿੱਚ ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਇੰਚਾਰਜ ਡਾ. ਮਨਿੰਦਰ ਸਿੰਘ ਬੌਂਸ, ਨੇ ਸਿਖਿਆਰਥੀਆਂ ਨੂੰ ਕਿਰਸਾਨੀ ਪ੍ਰਤੀ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਸੇਵਾਵਾਂ ਬਾਰੇ ਚਾਨਣਾ ਪਾਇਆ ਅਤੇ ਬੱਕਰੀ ਪਾਲਣ ਨੂੰ ਸਹਾਇਕ ਧੰਦੇ ਵਜੋਂ ਅਪਣਾਕੇ ਵਧੇਰਾ ਮੁਨਾਫਾ ਪ੍ਰਾਪਤ ਕਰਨ ਲਈ ਪ੍ਰੇਰਿਆ।