ਕਿਸਾਨਾਂ ਨੂੰ 605.03 ਕਰੋੜ ਰੁਪਏ ਦੀ ਅਦਾਇਗੀ

29
ਫਰੀਦਕੋਟ, 25 ਅਕਤੂਬਰ 2025 AJ DI Awaaj
Punjab Desk : ਪੰਜਾਬ ਸਰਕਾਰ ਵੱਲੋਂ ਜ਼ਿਲੇ ਵਿੱਚ ਝੋਨੇ ਦੀ ਖਰੀਦ ਉਪਰੰਤ ਹੁਣ ਤੱਕ 605.03 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ।
   ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 317380 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 302659 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿੱਚੋਂ 201920 ਮੀਟ੍ਰਿਕ ਟਨ ਝੋਨੇ ਦੀ ਚੁਕਾਈ ਕਰਵਾਈ ਗਈ ਅਤੇ 605.03 ਕਰੋੜ ਰੁਪਏ ਦੀ ਕਿਸਾਨਾਂ ਨੂੰ ਅਦਾਇਗੀ ਵੀ ਹੋ ਚੁੱਕੀ ਹੈ। ਉਨਾਂ ਦੱਸਿਆ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਹੁਣ ਤੱਕ ਕੀਤੀ ਗਈ ਖਰੀਦ ਜਿੰਨਾਂ ਵਿੱਚ ਪਨਗ੍ਰੇਨ ਵੱਲੋਂ 118218 ਮੀਟ੍ਰਿਕ ਟਨ, ਮਾਰਕਫੈਡ ਨੇ 89235 ਮੀਟ੍ਰਿਕ ਟਨ, ਪਨਸਪ ਨੇ 56593.46 ਮੀਟ੍ਰਿਕ ਟਨ, ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 38415 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 198 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਨੂੰ ਪੂਰੀ ਤਰਾਂ ਸੁੱਕਾ ਕੇ ਤੇ ਪੱਕਾ ਹੀ ਮੰਡੀਆਂ ਵਿੱਚ ਲਿਆਉਣ। ਉਨਾਂ ਕਿਸਾਨਾਂ ਨੂੰ ਇਹ ਅਪੀਲ ਵੀ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ, ਕਿਉਂਕਿ ਪਰਾਲੀ ਸਾੜਣ ਨਾਲ ਜਿਥੇ ਵਾਤਾਵਰਣ ਦਾ ਨੁਕਸਾਨ ਹੁੰਦਾ ਹੈ ਉਥੇ ਹੀ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਸਾਡੇ ਮਿੱਤਰ ਕੀੜੇ ਮਕੌੜੇ ਵੀ ਮਰ ਜਾਂਦੇ ਹਨ।