ਫ਼ਰੀਦਕੋਟ ਅਤੇ ਜੈਤੋ ਵਿਖੇ ਪੈਨਸ਼ਨਰ ਸੇਵਾ ਮੇਲਾ

1

ਫ਼ਰੀਦਕੋਟ 17 ਨਵੰਬਰ 2026 AJ DI Awaaj

Punjab Desk :   ਪੰਜਾਬ ਸਰਕਾਰ ਵਿੱਤ ਵਿਭਾਗ ਵਲੋਂ ਪੈਨਸ਼ਨਰਾਂ/ਫੈਮਿਲੀ ਪੈਨਸ਼ਨਰਾਂ ਦੀ ਸੁਵਿਧਾ ਲਈ ਮਿਤੀ 3-11-2025 ਤੋਂ ਪੈਨਸ਼ਨਰ ਸੇਵਾ ਪੋਰਟਲ ਲਾਗੂ ਕੀਤਾ ਗਿਆ ਹੈ, ਜਿਸ ਰਾਹੀਂ ਮਹੀਨਾਵਾਰ ਪੈਨਸ਼ਨ ਦੀ ਅਕਾਉਂਟਿੰਗ, ਈ-ਪੀ.ਪੀ ਓ, ਪੈਨਸ਼ਨ ਡਾਟਾ, ਸਿ਼ਕਾਇਤ ਨਿਵਾਰਨ, ਸਕਸੈਸ਼ਨ ਮੋਡਿਊਲ ਆਦਿ ਦਾ ਉਪਬੰਧ ਕੀਤਾ ਗਿਆ ਹੈ। ਇਸ ਲਈ ਪੰਜਾਬ ਦੇ ਸਾਰੇ ਪੈਨਸ਼ਨਰਾਂ (ਸੇਵਾ ਨਵਿਰਤ ਹੋਏ)/ਫੈਮਲੀ ਪੈਨਸ਼ਨਰਾਂ ਦਾ ਡਿਜੀਟਲ ਲਾਈਫ ਸਰਟੀਫਿਕੇਟ ਅਪਲੋਡ ਕੀਤਾ ਜਾਣਾ ਹੈ ਅਤੇ ਈ.ਕੇ.ਵਾਈ.ਸੀ ਕਰਾਉਣੀ ਲਾਜਮੀ ਹੈ। ਇਹ ਜਾਣਕਾਰੀ  ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਫ਼ਰੀਦਕੋਟ ਮੈਡਮ ਵੀਰਪਾਲ ਕੌਰ ਬਾਠ ਨੇ ਦਿੱਤੀ।
ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤ ਵਿਭਾਗ ਵਲੋਂ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਫ਼ਰੀਦਕੋਟ ਵਿਖੇ ਮਿਤੀ 19 ਨੰਵਬਰ ਤੋਂ 21 ਨੰਵਬਰ 2026 ਤੱਕ ਪੈਨਸ਼ਨਰ ਸੇਵਾ ਮੇਲਾ ਕਰਵਾਇਆ ਜਾ ਰਿਹਾ ਹੈ। ਇਸ ਲਈ ਉਨ੍ਹਾਂ ਰਹਿੰਦੇ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਮਿਤੀ 19, 20 ਅਤੇ 21 ਨੰਵਬਰ ਨੂੰ ਸਵੇਰੇ 9 ਵਜੇ ਤੋ ਸ਼ਾਮ 5 ਵਜੇ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਫ਼ਰੀਦਕੋਟ ਵਿਖੇ ਲਗਾਏ ਜਾ ਰਹੇ ਪੈਨਸ਼ਨਰ ਸੇਵਾ ਮੇਲੇ ਵਿੱਚ ਆਪਣੀ ਈ-ਕੇ.ਵਾਈ.ਸੀ ਅਤੇ ਡਿਜੀਟਲ ਲਾਈਫ ਸਰਟੀਫਿਕੇਟ ਅਪਲੋਡ ਕਰਵਾ ਕੇ ਪੈਨਸ਼ਨਰ ਸੇਵਾ ਪੋਰਟਲ ਦਾ ਲਾਭ ਉਠਾਉਣ।

ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਨੇ ਇਹ ਵੀ ਦੱਸਿਆ ਕਿ ਇਸੇ ਤਰ੍ਹਾਂ ਤਹਿਸੀਲ ਜੈਤੋ ਵਾਲੇ ਪੈਨਸ਼ਨਰ ਖ਼ਜ਼ਾਨਾ ਦਫ਼ਤਰ ਜੈਤੋ ਵਿਖੇ ਪਹੁੰਚ ਕੇ ਮੇਲੇ ਦਾ ਲਾਭ ਉਠਾਉਣ।
ਇਸ ਮੇਲੇ ਵਿਚ ਪਹੁੰਚਣ ਵਾਲੇ ਪੈਨਸ਼ਨਰ ਆਪਣੇ ਨਾਲ ਪੀ.ਪੀ.ਓ ਦੀ ਕਾਪੀ, ਆਧਾਰ ਕਾਰਡ, ਬੈਂਕ ਪਾਸ ਬੁੱਕ ਅਤੇ ਆਧਾਰ ਕਾਰਡ ਨਾਲ ਲਿੰਕਡ ਮੋਬਾਈਲ ਫੋਨ ਜ਼ਰੂਰ ਲੈ ਕੇ ਆਉਣ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜਿਹੜੇ ਪੈਨਸ਼ਨਰਾਂ ਵਲੋਂ ਈ-ਕੇ.ਵਾਈ.ਸੀ ਨਹੀਂ ਕਰਵਾਈ ਜਾਵੇਗੀ ਅਤੇ ਡਿਜੀਟਲ ਲਾਈਫ ਸਰਟੀਫਿਕੇਟ ਨਹੀਂ ਦਿੱਤਾ ਜਾਵੇਗਾ, ਉਨ੍ਹਾਂ ਨੂੰ ਭਵਿੱਖ ਵਿੱਚ ਮਿਲਣ ਵਾਲੀ ਪੈਨਸ਼ਨ ਪ੍ਰਾਪਤ ਕਰਨ ਵਿੱਚ ਦਿੱਕਤ ਆ ਸਕਦੀ ਹੈ ਜਾਂ ਪੈਨਸ਼ਨ ‘ਤੇ ਰੋਕ ਵੀ ਲੱਗ ਸਕਦੀ ਹੈ।