ਪੈਨਸ਼ਨਰ ਈ-ਕੇ.ਵਾਈ.ਸੀ. ਪ੍ਰਕਿਰਿਆ ਜ਼ਰੂਰ ਪੂਰੀ ਕਰਵਾਉਣ

87

ਸ੍ਰੀ ਮੁਕਤਸਰ ਸਾਹਿਬ, 03 ਦਸੰਬਰ 2025 AJ DI Awaaj

 Punjab Desk : ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਸ੍ਰੀ ਹਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਪੈਨਸ਼ਨਰਾਂ ਦੀ ਸਹੂਲਤ ਲਈ ਜ਼ਿਲ੍ਹਾ ਖਜ਼ਾਨਾ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਅਤੇ ਉਪ ਖਜ਼ਾਨਾ ਦਫ਼ਤਰ ਮਲੋਟ, ਲੰਬੀ ਅਤੇ ਗਿੱਦੜਬਾਹਾ ਵਿਖੇ ਮਿਤੀ 04, 05 ਅਤੇ 06 ਦਸੰਬਰ ਨੂੰ ਈ.ਕੇ.ਵਾਈ.ਸੀ. ਦੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਸਬੰਧਤ ਖਜ਼ਾਨਾ ਦਫ਼ਤਰ ਵਿਖੇ ਰਾਬਤਾ ਕਾਇਮ ਕਰਨ।

ਉਨ੍ਹਾਂ ਦੱਸਿਆ ਕਿ 04 ਤੋਂ 06 ਦਸੰਬਰ ਦੌਰਾਨ ਸਾਰੇ ਪੈਨਸ਼ਨਰਾਂ ਨੂੰ ਆਪਣੀ ਈ-ਕੇ.ਵਾਈ.ਸੀ. ਮੁਕੰਮਲ ਕਰਨ ਲਈ ਜਾਗਰੂਕ ਕੀਤਾ ਜਾਵੇਗਾ ਅਤੇ ਜਿਨ੍ਹਾਂ ਦੀ ਈ-ਕੇ.ਵਾਈ.ਸੀ. ਬਾਕੀ ਹੈ, ਉਨ੍ਹਾਂ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸਮੂਹ ਪੈਨਸ਼ਨਰਾਂ/ਫੈਮਲੀ ਪੈਨਸ਼ਨਰਾਂ ਦੀ ਸੁਵਿਧਾ ਲਈ ਪੈਨਸ਼ਨਰ ਸੇਵਾ ਪੋਰਟਲ ਲਾਗੂ ਕੀਤਾ ਗਿਆ ਹੈ, ਜਿਸ ਰਾਹੀਂ ਪੈਨਸ਼ਨ ਸੰਬੰਧੀ ਈ ਕੇ.ਵਾਈ.ਸੀ. ਕੀਤੀ ਜਾਵੇਗੀ ਅਤੇ ਇਸ ਸਬੰਧੀ ਜਾਗਰੂਕ ਵੀ ਕੀਤਾ ਜਾਵੇਗਾ।

ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਨੇ ਜ਼ਿਲ੍ਹੇ ਦੇ ਸਾਰੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸੰਬੰਧਤ ਖੇਤਰ ਦੇ ਜ਼ਿਲ੍ਹਾ ਖਜ਼ਾਨਾ ਦਫ਼ਤਰ ਜਾਂ ਉਪ ਖਜ਼ਾਨਾ ਦਫ਼ਤਰ ਵਿਖੇ ਪਹੁੰਚ ਕੇ ਆਪਣੀ ਈ-ਕੇ.ਵਾਈ.ਸੀ. ਪ੍ਰਕਿਰਿਆ ਪੂਰੀ ਕਰਕੇ ਇਸ ਸਹੂਲਤ ਦਾ ਲਾਭ ਜ਼ਰੂਰ ਲੈਣ।