ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਬਟਾਲਾ। ਸਰਕਾਰ ਆਪ ਦੇ ਦੁਆਰ’ ਪਿੰਡ ਵੀਲਾ ਵਿਖੇ ਲੱਗਾ ਵਿਸ਼ੇਸ ਕੈਂਪ
ਫਤਿਹਗੜ੍ਹ ਚੂੜੀਆਂ (ਬਟਾਲਾ), 6 ਮਾਰਚ 2025 Aj Di Awaaj
ਪੰਜਾਬ ਸਰਕਾਰ ਵਲੋਂ ਲੋਕਾਂ ਦੇ ਘਰਾਂ ਤੱਕ ਪਹੁੰਚ ਕੇ ਉਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਮੰਤਵ ਨਾਲ ਪਿੰਡ ਵੀਲਾ ਨੇੜੇ ਕਾਲਾ ਅਫਗਾਨਾ ਵਿਖੇ ਵਿਸ਼ੇਸ ਕੈਂਪ ਲਗਾਇਆ ਗਿਆ। ਇਸ ਵਿਸ਼ੇਸ ਕੈਂਪ ਵਿੱਚ ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਨੇ ਵਿਸ਼ਸੇ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਨਾਇਬ ਤਹਿਸੀਲਦਾਰ ਕਮਲਪ੍ਰੀਤ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।ਇਸ ਮੌਕੇ ਚੇਅਰਮੈਨ ਪਨੂੰ ਵਲੋਂ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਮੌਕੇ ’ਤੇ ਹੱਲ ਕੀਤਾ ਗਿਆ। ਚੇਅਰਮੈਨ ਪਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਗਾਤਾਰ ਲੋਕਾਂ ਨਾਲ ਸੰਪਰਕ ਬਣਾ ਕੇ ਉਨਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਰਹੀਆਂ ਹਨ।ਉਨਾਂ ਅੱਗੇ ਕਿਹਾ ਕਿ ਲੋਕਾਂ ਨੂੰ ਆਪਣੀ ਮੁਸ਼ਕਿਲਾਂ ਹੱਲ ਕਰਵਾਉਣ ਲਈ ਦੂਰ ਢੁਰਾਢੇ ਦਫਤਰਾਂ ਵਿੱਚ ਨਾ ਜਾਣ ਪਵੇ ਇਸ਼ ਮੰਤਵ ਤਹਿਤ ਲੋਕਾਂ ਦੇ ਬਰੂਹਾਂ ਤੱਕ ਆ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾ ਰਹੀਆਂਾਂ ਹਨ। ੁਨਾਂ ਕਿਹਾ ਕਿ ਲੋਕਾਂ ਨੂੰ ਜਿਥੇ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਜੀ ਜਾਣਕਾਰੀ ਦਿੱਤੀ ਜਾ ਰਹੀ ਹੈ, ਉਸਦੇ ਨਾਲ ਲੋਕਾਂ ਦੀਆਂ ਮੌਕੇ ’ਤੇ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ।ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਪਿੰਡਾਂ ਵਿੱਚ ਆ ਕੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਵਾਈਆਂ ਜਾ ਰਹੀਆਂ ਹਨ, ਜੋ ਬਹੁਤ ਵਧੀਆ ਉਪਰਾਲਾ ਹੈ।ਇਸ ਮੌਕੇ ਜੱਗਾ ਰੰਧਾਵਾ ਵੀਲਾ, ਸਰਪੰਚ ਜਗਰੂਪ ਸਿੰਘ, ਅਮਰਜੀਤ ਸਿੰਘ, ਗੁਰਜੀਤ ਸਿੰਘ, ਚੰਚਲ ਸਿੰਘ, ਬਾਬਾ ਨਰਿੰਦਰ ਸਿੰਘ, ਗਗਨ ਸਿੰਘ, ਹਰਭਜਨ ਸਿੰਘ ਫੌਜੀ, ਸੰਗਵੰਤ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਰਘਬੀਰ ਸਿੰਘ ਅਠਵਾਲ, ਕਰਮਜੀਤ ਸਿੰਘ ਪੀਏ ਮਲਜਿੰਦਰ ਸਿੰਘ ਪੁਰੀਆ, ਗਗਨਦੀਪ ਸਿੰਘ ਕੋਟਲਾ ਬਾਮਾ, ਗੁਰਦੇਵ ਸਿੰਘ ਔਜਲਾ, ਹਰਦੀਪ ਸਿੰਘ ਦਮੋਦਰ, ਹਰਪ੍ਰੀਤ ਸਿੰਘ, ਜਗਜੀਤ ਸਿੰਘ, ਹਰਪ੍ਰੀਤ ਸਿੰਘ, ਕਰਨ ਬਾਠ ਤੇ ਗੁਰ ਪ੍ਰਤਾਪ ਸਿੰਘ ਆਦਿ ਹਾਜ਼ਰ ਸਨ।














