ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ

18
ਰੂਪਨਗਰ, 23 ਅਪ੍ਰੈਲ 2026 AJ DI Awaaj
Punjab Desk : ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਅੱਜ 24 ਅਪ੍ਰੈਲ 2026 ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਡਾ.ਆਈ.ਟੀ.ਐਮ ਸੀ. ਐਕਸ ਪ੍ਰੋਜੈਕਟ ਆਫ ਪੀ.ਐਸ.ਪੀ.ਸੀ.ਐਲ ਕੰਪਨੀ ਵੱਲੋਂ ਕਸਟਮਰ ਕੇਅਰ ਐਗਜ਼ੈਕਟਿਵ ਅਹੁਦਿਆਂ ਦੀਆਂ ਲਗਭਗ 50 ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਲਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਕੰਪਨੀ ਵੱਲੋਂ ਕਸਟਮਰ ਕੇਅਰ ਐਗਜ਼ੈਕਟਿਵ ਦੀ ਅਸਾਮੀ ਲਈ ਬਾਰਵੀਂ/ਕੋਈ ਵੀ ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 15,000/-ਤਨਖਾਹ ਅਤੇ ਇਸ ਤੋਂ ਇਲਾਵਾ 1000/- ਹਾਜ਼ਰੀ ਬੋਨਸ +500 ਸ਼ਾਮ ਦੀ ਸਿਫਟ ਦਾ ਅਲੱਗ ਤੋਂ ਮਿਲੇਗਾ। ਉਨ੍ਹਾਂ ਦੱਸਿਆ ਕਿ ਨੌਕਰੀ ਕਰਨ ਦਾ ਸਥਾਨ ਐਸ.ਏ.ਐਸ ਨਗਰ (ਮੋਹਾਲੀ) ਹੈ। ਇਸ ਕੈਂਪ ਵਿੱਚ ਪੁਰਸ਼/ਇਸਤਰੀ ਦੋਵੇ ਉਮੀਦਵਾਰ ਹੀ ਇੰਟਰਵਿਊ ਲਈ ਆ ਸਕਦੇ ਹਨ। ਉਮੀਦਵਾਰ ਦੀ ਉਮਰ 18 ਤੋਂ 35 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀਸੀ ਕੰਪਲੈਕਸ ਰੂਪਨਗਰ ਹੈ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 01881-222104 ‘ਤੇ ਕਾਲ ਕੀਤੀ ਜਾ ਸਕਦੀ ਹੈ।