ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ

15
ਰੂਪਨਗਰ, 09 ਜੁਲਾਈ 2026 AJ DI Awaaj
Punjab Desk   :    ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਅੱਜ 10 ਜੁਲਾਈ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।
ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਇਸ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਵਿੱਚ ਭਾਖੜਾ ਸਰਵਿਸ ਸਟੇਸ਼ਨ ਪ੍ਰਾਈਵੇਟ ਲਿਮਟਿਡ (ਹੁੰਡਈ) ਅਤੇ ਐਸ.ਆਈ.ਐਸ ਕੰਪਨੀ ਵੱਲੋਂ ਵੱਖ-ਵੱਖ ਖਾਲੀ ਅਸਾਮੀਆਂ ਦੀ ਭਰਤੀ ਲਈ ਇੰਟਰਵਿਊ ਲਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਭਾਖੜਾ ਸਰਵਿਸ ਸਟੇਸ਼ਨ ਪ੍ਰਾਈਵੇਟ ਲਿਮਟਿਡ ਕੰਪਨੀ ਵੱਲੋਂ ਟੀਮ ਲੀਡਰ ਦੀਆਂ 2 ਅਸਾਮੀਆਂ ਲਈ ਕੋਈ ਵੀ ਗ੍ਰੈਜੂਏਸ਼ਨ/ਪੋਸਟ ਗ੍ਰੈਜੂਏਸ਼ਨ ਯੋਗਤਾ ਵਾਲੇ ਉਮੀਦਵਾਰ ਇੰਟਰਿਵਊ ਦੇ ਸਕਦੇ ਹਨ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 20,000 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਸੇਲਜ਼ ਐਗਜ਼ੀਕਿਊਟਿਵ ਦੀਆਂ 5 ਅਸਾਮੀਆਂ ਲਈ ਬਾਰਵੀਂ/ਗ੍ਰੈਜੂਏਸ਼ਨ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 15,000 ਰੁਪਏ + ਪ੍ਰੋਤਸਾਹਨ ਪ੍ਰਤੀ ਮਹੀਨਾ ਮਿਲੇਗਾ। ਸੇਵਾ ਸਲਾਹਕਾਰ ਦੀਆਂ 3 ਅਸਾਮੀਆਂ ਦੀ ਭਰਤੀ ਲਈ ਕੋਈ ਵੀ ਡਿਪਲੋਮਾ ਪਾਸ ਉਮੀਦਵਾਰ ਦੀ ਇੰਟਰਵਿਊ ਲਈ ਜਾਵੇਗੀ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 15,000 ਰੁਪਏ ਤੇ ਪ੍ਰੋਤਸਾਹਨ ਮਿਲੇਗਾ। ਮਕੈਨਿਕ ਦੀਆਂ 4 ਅਸਾਮੀਆਂ ਲਈ ਆਈ.ਟੀ.ਆਈ ਮੋਟਰ ਮਕੈਨਿਕ ਯੋਗਤਾ ਵਾਲੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਵਾਸ਼ਿੰਗ ਸੁਪਰਵਾਈਜ਼ਰ ਦੀ 1 ਅਸਾਮੀ ਲਈ ਦਸਵੀਂ/ਬਾਰਵੀਂ ਪਾਸ ਉਮੀਦਵਾਰ ਦੀ ਇੰਟਰਵਿਊ ਲਈ ਜਾਵੇਗੀ। ਚੁਣੇ ਜਾਣ ਵਾਲੇ ਉਮੀਦਵਾਰ ਨੂੰ 15,000 ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਵਾਸ਼ਿੰਗ ਮੈਨ ਦੀਆਂ 5 ਅਸਾਮੀਆਂ ਲਈ ਪੰਜਵੀਂ/ਅੱਠਵੀਂ/ਦਸਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਸੁਰੱਖਿਆ ਸੁਪਰਵਾਈਜ਼ਰ ਦੀ 1 ਅਸਾਮੀ ਲਈ ਬਾਰਵੀਂ/ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਚੁਣੇ ਜਾਣ ਵਾਲੇ ਉਮੀਦਵਾਰ ਨੂੰ 18,000 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਸੁਰੱਖਿਆ ਗਾਰਡ ਦੀਆਂ ਅਸਾਮੀਆਂ ਲਈ ਦਸਵੀਂ/ਬਾਰਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਚੁਣੇ ਜਾਣ ਵਾਲੇ ਉਮੀਦਵਾਰ ਨੂੰ 15,000 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਟੈਲੀਕਾਲਰ ਦੀਆਂ 4 ਅਸਾਮੀਆਂ ਲਈ ਬਾਰਵੀਂ/ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਚੁਣੇ ਜਾਣ ਵਾਲੇ ਉਮੀਦਵਾਰ ਨੂੰ 12,000 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਉਮੀਦਵਾਰ ਉਮਰ ਸੀਮਾ 18 ਤੋਂ 40 ਸਾਲ ਦਰਮਿਆਨ ਹੋਣੀ ਚਾਹੀਦੀ ਹੈ। ਨੌਕਰੀ ਕਰਨ ਦਾ ਸਥਾਨ ਰੂਪਨਗਰ ਹੈ। ਇਨ੍ਹਾਂ ਅਸਾਮੀਆਂ ਲਈ ਪੁਰਸ਼ ਅਤੇ ਔਰਤਾਂ ਦੋਵੇਂ ਭਾਗ ਲੈ ਸਕਦੇ ਹਨ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਐਸ.ਆਈ.ਐਸ ਸਕਿਓਰਿਟੀ ਅਤੇ ਖੁਫੀਆ ਸੇਵਾਵਾਂ ਇੰਡੀਆ ਲਿਮਟਿਡ ਕੰਪਨੀ ਵੱਲੋਂ ਸੁਰੱਖਿਆ ਗਾਰਡ ਦੀਆਂ 50 ਅਸਾਮੀਆਂ ਦੀ ਭਰਤੀ ਲਈ ਦਸਵੀਂ, ਬਾਰਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਉਮੀਦਵਾਰ ਦਾ ਕੱਦ 5 ਫੁੱਟ 7 ਇੰਚ ਤੋਂ ਘੱਟ ਨਹੀਂ ਹੋਣਾ ਚਾਹੀਦਾ ਅਤੇ ਉਮਰ 19 ਤੋਂ 40 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ। ਚੁਣੇ ਜਾਣ ਵਾਲੇ ਉਮੀਦਾਵਾਰਾਂ ਨੂੰ 19,000 ਤੋਂ 22,000 ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਨੌਕਰੀ ਕਰਨ ਦਾ ਸਥਾਨ ਰੂਪਨਗਰ ਹੈ। ਇਸ ਅਸਾਮੀ ਲਈ ਕੇਵਲ ਪੁਰਸ਼ ਉਮੀਦਵਾਰ ਭਾਗ ਲੈ ਸਕਦੇ ਹਨ। ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀਸੀ ਕੰਪਲੈਕਸ ਰੂਪਨਗਰ ਹੈ। ਹੋਰ ਜਾਣਕਾਰੀ ਲਈ ਹੈਲਪਲਾਈਨ ਨੰਬਰ 01881-222104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।