ਮਾਨਸਾ, 20 ਮਈ 2025 Aj Di AWaaj
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 22 ਮਈ, 2025 ਦਿਨ ਵੀਰਵਾਰ ਨੂੰ ਟਰੂ ਲਕਸ਼ਮੀ ਅਕਸਲਰੀ ਸਰਵਿਸਜ਼ ਪ੍ਰਾਈਵੇਟ ਲਿਮਟਡ (True Luxmi Auxiliary Services Pvt Ltd.) ਵੱਲੋਂ ਫੀਲਡ ਅਫ਼ਸਰ, ਬਰਾਂਚ ਮੈਨੇਜ਼ਰ, ਏਰੀਆ ਮੈਨੇਜ਼ਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਪਲੇਸਮੈਂਟ ਅਫ਼ਸਰ ਸ੍ਰੀ ਗੋਰਵ ਗੋਇਲ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ ਪਾਸ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ ਜਿੰਨ੍ਹਾਂ ਦੀ ਉਮਰ ਸੀਮਾ 18 ਤੋਂ 40 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ‘ਤੇ ਫਿੱਟ ਹੋਣੇ ਚਾਹੀਦੇ ਹਨ।
ਚਾਹਵਾਨ ਪ੍ਰਾਰਥੀ ਆਪਣੀ ਅਸਲ ਯੋਗਤਾ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ, ਅਧਾਰ ਕਾਰਡ ਦੀ ਕਾਪੀ, ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ‘ਤੇ) ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 12000/- ਤੋਂ 18000/- ਰੁਪਏ ਦੇ ਕਰੀਬ ਮਿਲਣਯੋਗ ਹੋਵੇਗੀ। ਇੰਟਰਵਿਊ ਦਾ ਸਮਾਂ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 01:30 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 62802-59799, 94641-78030 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
