ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਸੰਗਰੂਰ ਵਿਖੇ ਪਲੇਸਮੈਂਟ ਕੈਂਪ

27

ਸੰਗਰੂਰ, 03 ਜੂਨ 2026 AJ DI Awaaj

Punjab Desk :  ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ PAYTM SERVICES PVT. LTD. ਕੰਪਨੀ ਨਾਲ ਤਾਲਮੇਲ ਕਰਕੇ ਮਿਤੀ: 04.06.2026 ਦਿਨ ਵੀਰਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਸੰਗਰੂਰ ਵਿਖੇ ਇੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀਮਤੀ ਸਿੰਪੀ ਸਿੰਗਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੰਪਨੀ ਵੱਲੋਂ FIELD SALES EXECUTIVE, SR.FSE, IGL (ਕੇਵਲ ਲੜਕੇ ਲਈ) ਦੀ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ, ਜਿਸ ਲਈ ਪ੍ਰਾਰਥੀ ਦੀ ਵਿਦਿੱਅਕ ਯੋਗਤਾ 10ਵੀਂ,12ਵੀਂ, ਗਰੈਜੂਏਟ ਪਾਸ, ਉਮਰ 19 ਸਾਲ ਤੋਂ 42 ਸਾਲ ਹੋਣੀ ਚਾਹੀਦੀ ਹੈ।

ਚਾਹਵਾਨ ਅਤੇ ਯੋਗ ਪ੍ਰਾਰਥੀ ਰਜ਼ਿਊਮ ਅਤੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਲੈ ਕੇ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ.ਏ ਅਤੇ ਡੀ.ਏ ਮਿਲਣ ਯੋਗ ਨਹੀਂ ਹੋਵੇਗਾ।

ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਸੰਪਰਕ ਕਰ ਸਕਦੇ ਹਨ।