ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਪਲੇਸਮੈਂਟ ਕੈਂਪ 21 ਅਗਸਤ ਨੂੰ

45

ਬਰਨਾਲਾ, 19 ਅਗਸਤ 2025 AJ DI Awaaj

Punjab Desk : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਰੈਕਸਾ ਸਕਿਊਰਟੀਜ਼ ਕੰਪਨੀ ਨਾਲ ਤਾਲਮੇਲ ਕਰਕੇ 21 ਅਗਸਤ 2025 (ਦਿਨ ਵੀਰਵਾਰ) ਨੂੰ ਸਵੇਰੇ 10:00 ਵਜੇ ਤੋਂ 2.00 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਦੂਸਰੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਇਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।


ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਬਰਨਾਲਾ ਸ੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਇਸ ਕੰਪਨੀ ਵੱਲੋਂ ਸਕਿਊਰਟੀ ਗਾਰਡ (ਲੜਕੇ- ਲੜਕੀਆਂ ਦੋਵੇਂ) ਦੀਆਂ ਅਸਾਮੀਆਂ, ਜਿਸ ਲਈ ਵਿਦਿਅਕ ਯੋਗਤਾ 10ਵੀਂ, 12ਵੀਂ, ਗਰੈਜੁਏਸ਼ਨ, ਉਮਰ ਹੱਦ 18 ਸਾਲ ਤੋਂ ਵੱਧ ਹੋਣੀ ਚਾਹੀਦੀ ਹੈ, ਦੀ ਇੰਟਰਵਿਊ ਲਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਉਕਤ ਅਸਾਮੀਆਂ ਲਈ ਇੰਟਰਵਿਊ ਦੌਰਾਨ ਪ੍ਰਾਰਥੀ ਕੋਲ ਰਿਜ਼ਊਮ, ਅਧਾਰ ਕਾਰਡ ਅਤੇ ਯੋਗਤਾ ਦੇ ਸਰਟੀਫਿਕੇਟ ਹੋਣਾ ਲਾਜ਼ਮੀ ਹੈ।
ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਹੈਲਪਲਾਈਨ ਨੰਬਰ 94170-39072 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।