ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਚ ਪਲੇਸਮੈਂਟ ਕੈਂਪ ਭਲਕੇ

63

ਬਰਨਾਲਾ, 17 ਨਵੰਬਰ 2025 AJ DI Awaaj

Punjab Desk : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਦੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਹਿੱਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਮੈਥੂਟ ਮਾਈਕਰੋਫ਼ਿਨ ਲਿਮਿਟਡ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 19 ਨਵੰਬਰ 2025 (ਦਿਨ ਬੁੱਧਵਾਰ) ਨੂੰ ਸਵੇਰੇ 10:00 ਤੋਂ 1.00 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਦੁਸਰੀ ਮੰਜ਼ਿਲ, ਡੀ.ਸੀ ਕੰਪਲੈਕਸ ਬਰਨਾਲਾ ਵਿਖੇ ਇਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਅਫ਼ਸਰ ਬਰਨਾਲਾ ਸ੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਕੰਪਨੀ ਵੱਲੋਂ ਫ਼ੀਲਡ ਅਫ਼ਸਰ (ਆਰ ਓ) ਦੀ ਅਸਾਮੀ ਲਈ (ਲੜਕੇ/ਲੜਕੀਆਂ) ਭਰਤੀ ਕੀਤੀ ਜਾਣੀ ਹੈ। ਜਿਸ ਲਈ ਵਿਦਿਅਕ ਯੋਗਤਾ ਬਾਰਵੀਂ ਤੋਂ ਗਰੈਜੁਏਸ਼ਨ ਪਾਸ ਹੈ, ਉਪਰੋਕਤ ਅਸਾਮੀਆਂ ਲਈ ਉਮਰ ਹੱਦ 18ਸਾਲ ਤੋਂ 32 ਸਾਲ ਹੋਣੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਉਕਤ ਫ਼ੀਲਡ ਅਫ਼ਸਰ ਦੀ ਅਸਾਮੀ ਲਈ ਇੰਟਰਵਿਊ ਦੌਰਾਨ ਪ੍ਰਾਰਥੀ ਕੋਲ ਰਜਿਊਂਮ, ਅਧਾਰ ਕਾਰਡ ਅਤੇ ਯੋਗਤਾ ਦੇ ਸਰਟੀਫ਼ਿਕੇਟ ਅਤੇ ਫ਼ਾਰਮਲ ਡਰੈਸ ਵਿੱਚ ਆਉਣਾ ਲਾਜ਼ਮੀ ਹੈ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਹੈਲਪਲਾਈਨ ਨੰਬਰ 94170-39072 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।