ਮਾਨਸਾ, 08 ਜਨਵਰੀ 2026 AJ DI Awaaj
Punjab Desk : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 09 ਜਨਵਰੀ 2026 ਦਿਨ ਸ਼ੁੱਕਰਵਾਰ ਨੂੰ ”ਸ਼ੇਅਰ ਇੰਡੀਆ ਫਿਨਕੈਪ ਪ੍ਰਾਈਵੇਟ ਲਿਮਟਿਡ (Share India Fincap Pvt. Ltd.)” ਵੱਲੋਂ ਫੀਲਡ ਅਫ਼ਸਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ ਪਾਸ, ਕੇਵਲ ਲੜਕੇ ਭਾਗ ਲੈ ਸਕਦੇ ਹਨ।
ਉਨ੍ਹਾਂ ਕਿਹਾ ਕਿ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਉਮਰ ਸੀਮਾ 18 ਤੋਂ 28 ਸਾਲ ਤੱਕ ਹੋਣੀ ਚਾਹੀਦੀ ਹੈ। ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣਾ ਚਾਹੀਦਾ ਹੈ। ਚਾਹਵਾਨ ਪ੍ਰਾਰਥੀ ਆਪਣੇ ਅਸਲ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚਣ।
ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 13500/- ਤੋਂ 16500/- ਰੁਪਏ ਪ੍ਰਤੀ ਮਹੀਨਾ ਦੇ (ਸਮੇਤ ਵਹੀਕਲ ਲਈ ਪੈਟਰੋਲ ਅਤੇ ਪ੍ਰੋਤਸਾਹਨ, ਮੁਫਤ ਰਹਾਇਸ਼) ਮਿਲਣਯੋਗ ਹੋਵੇਗੀ। ਇੰਟਰਵਿਊ ਦਾ ਸਮਾਂ ਸਵੇਰੇ 10:00 ਤੋਂ 01:30 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 90418 51666, 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।














