ਬੀ.ਡੀ.ਪੀ.ਓ ਦਫਤਰ ਬਟਾਲਾ ਵਿਖੇ ਪਲੇਸਮੈਂਟ ਕੈਂਪ

36
ਬਟਾਲਾ, 31 ਅਗਸਤ 2026 AJ DI Awaaj

Punjab Desk :   ਸਕਿਉਰਟੀ ਐਂਡ ਇੰਟੈਲੀਜੈਂਟ ਸਰਵਿਸ ਇੰਡੀਆ ਲਿਮਟਿਡ ਵਿੱਚ ਸਕਿਉਰਟੀ ਗਾਰਡ ਲਈ (ਲੜਕਿਆਂ) ਦੀਆਂ ਪੋਸਟਾਂ ਲਈ ਇੰਟਰਵਿਊ ਕੱਲ੍ਹ 1 ਸਤੰਬਰ  2026 ਨੂੰ ਸਵੇਰੇ 10:00 ਤੋਂ 1:00 ਵਜੇ ਤੱਕ ਬੀ.ਡੀ.ਪੀ.ਓ ਦਫ਼ਤਰ ਬਟਾਲਾ ਵਿਖੇ ਹੋਵੇਗੀ।

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ  ਗੁਰਦਾਸਪੁਰ ਦੇ ਅਧਿਕਾਰੀ ਨੇ ਦੱਸਿਆ ਕਿ ਸਕਿਉਰਟੀ ਗਾਰਡ ਵਿਚ ਭਰਤੀ ਲਈ ਘੱਟੋ ਘੱਟ ਯੋਗਤਾ 10ਵੀਂ ਪਾਸ ਮੁੰਡਿਆਂ ਦੀ ਲੋੜ ਹੈ।  ਉਮਰ ਸੀਮਾ 19 ਤੋਂ 40 ਸਾਲ ਤੱਕ ਅਤੇ ਕੱਦ ਘੱਟ ਤੋਂ ਘੱਟ 5 ਫੁਟ 6 ਇੰਚ ਭਾਰ 54 ਤੋਂ 90 ਕਿਲੋ, ਛਾਤੀ 80 ਸੈਟੀਮੀਟਰ ਤੋਂ 85 ਸੈਟੀਮੀਟਰ ਹੋਣੀ ਚਾਹੀਦੀ ਹੈ।

ਤਨਖਾਹ 18000 ਤੋਂ 20000/ ਰੁਪਏ ਹੈ। ਉਮੀਦਵਾਰ ਆਪਣੇ ਸਾਰੇ ਜਰੂਰੀ ਦਸਤਾਵੇਜ ਜਿਵੇਂ ਕਿ 10ਵੀਂ, ਗ੍ਰੈਜੂਏਸ਼ਨ ਅਤੇ ਬਾਇਓਡਾਟਾ ਆਦਿ ਨਾਲ ਲੈ ਕੇ ਆਉਣਾ ਯਕੀਨੀ ਬਣਾਇਆ ਜਾਵੇ । ਇਹ ਭਰਤੀ ਸਾਬਕਾ ਫੌਜੀਆਂ ਲਈ ਨਹੀਂ ਹੈ।