ਮਾਨਸਾ, 3 ਅਪ੍ਰੈਲ 2026 AJ DI Awaaj
Punjab Desk : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 6 ਅਪ੍ਰੈਲ 2026 ਦਿਨ ਸੋਮਵਾਰ ਨੂੰ ਸੱਤਿਆ ਮੈਕਰੋ ਕੈਪੀਟਲ ਲਿਮਟਡ ਵੱਲੋਂ ਈ.ਡੀ.ਓ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ ਪਾਸ ਲੜਕੇ ਅਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਉਮਰ ਸੀਮਾ 20 ਤੋਂ 32 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ।
ਚਾਹਵਾਨ ਪ੍ਰਾਰਥੀ ਆਪਣੀ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚਣ।
ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 20900/-(ਸੀ.ਟੀ.ਸੀ.) ਰੁਪਏ ਦੇ ਕਰੀਬ ਮਿਲਣਯੋਗ ਹੋਵੇਗੀ। ਇੰਟਰਵਿਊ ਦਾ ਸਮਾਂ ਸਵੇਰੇ 10:00 ਤੋਂ 01:30 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ , 9289644242,7303749314 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।














