ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ

22

ਸੰਗਰੂਰ, 22 ਸਤੰਬਰ 2026 AJ DI Awaaj

Punjab Desk :      ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ, ਸੰਗਰੂਰ ਵੱਲੋਂ ITM SKILLS ACADEMY FOR ICICI BANK ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 23.09.2026 ਦਿਨ ਬੁੱਧਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਸਵੇਰੇ 10 ਵਜੇ ਤੋਂ 1 ਵਜੇ ਤੱਕ ਇੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀ ਰਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੰਪਨੀ ਵੱਲੋਂ Relationship Manager (ਕੇਵਲ ਲੜਕੇ ਲਈ) ਦੀ ਅਸਾਮੀ ਲਈ ਇੰਟਰਵਿਊ ਲਈ ਜਾਵੇਗੀ। ਜਿਸ ਲਈ ਪ੍ਰਾਰਥੀ ਦੀ ਵਿਦਿੱਅਕ ਯੋਗਤਾ ਗਰੈਜੂਏਸ਼ਨ ਪਾਸ (ਘੱਟੋ-ਘੱਟ10ਵੀਂ,12ਵੀਂ, ਗਰੈਜੂਏਸ਼ਨ ਵਿੱਚ ਵਿੱਚ 50% ਪਾਸ) ਅਤੇ ਉਮਰ 18 ਸਾਲ ਤੋਂ 25 ਸਾਲ ਹੋਣੀ ਚਾਹੀਦੀ ਹੈ। ਇਸ ਆਸਾਮੀ ਲਈ CA, MBA and MCA ਅਪਲਾਈ ਨਹੀਂ ਕਰ ਸਕਦੇ।

ਗਰੈਜੂਏਸ਼ਨ ਦੇ ਅਖੀਰਲੇ ਸਮੈਸਟਰ ਦੇ ਪ੍ਰਾਰਥੀ ਜਿਨ੍ਹਾਂ ਦਾ ਰਿਜਲਟ ਨਹੀਂ ਆਇਆ ਹੈ, ਉਹ ਇਸ ਆਸਾਮੀ ਲਈ ਅਪਲਾਈ ਕਰ ਸਕਦੇ ਹਨ।

ਚਾਹਵਾਨ ਅਤੇ ਯੋਗ ਪ੍ਰਾਰਥੀ ਰਜਿਊਮ ਅਤੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਲੈ ਕੇ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ.ਏ ਅਤੇ ਡੀ.ਏ ਮਿਲਣ ਯੋਗ ਨਹੀਂ ਹੋਵੇਗਾ।

ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ, ਸੰਗਰੂਰ ਵਿਖੇ ਸੰਪਰਕ ਕਰ ਸਕਦੇ ਹਨ।