ਮੁਥੂਟ ਮਾਈਕਰੋਫਿਨ ‘ਚ ਫੀਲਡ ਸਟਾਫ਼ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 5 ਸਤੰਬਰ ਨੂੰ

27
ਪਟਿਆਲਾ, 4 ਸਤੰਬਰ 2025 AJ DI Awaaj
Punjab Desk : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 5 ਸਤੰਬਰ (ਸ਼ੁੱਕਰਵਾਰ) ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਮੁਥੂਟ ਮਾਈਕਰੋਫਿਨ ਲਿਮਿਟਡ ਦੇ ਸਹਿਯੋਗ ਨਾਲ ਫੀਲਡ ਸਟਾਫ਼ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਮੇਜਰ ਹਰਪ੍ਰੀਤ ਸਿੰਘ, ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਨੇ ਦੱਸਿਆ ਕਿ ਫੀਲਡ ਸਟਾਫ਼ ਲਈ ਲੜਕੇ ਤੇ ਲੜਕੀਆਂ ਦੋਵੇਂ ਉਮੀਦਵਾਰਾਂ ਤੋਂ ਦਰਖ਼ਾਸਤਾਂ ਮੰਗੀਆਂ ਗਈਆਂ ਹਨ। ਅਸਾਮੀਆਂ ਲਈ ਬਾਰਵੀਂ ਪਾਸ ਜਾਂ ਗ੍ਰੈਜੂਏਟ ਉਮੀਦਵਾਰ ਯੋਗ ਹਨ। ਉਮੀਦਵਾਰ ਦੀ ਉਮਰ 20 ਤੋਂ 30 ਸਾਲ ਦਰਮਿਆਨ ਹੋਣੀ ਚਾਹੀਦੀ ਹੈ, ਨਾਲ ਹੀ ਆਪਣੇ ਵਾਹਨ ਅਤੇ ਡਰਾਈਵਿੰਗ ਲਾਇਸੰਸ ਦਾ ਹੋਣਾ ਵੀ ਲਾਜ਼ਮੀ ਹੈ।
ਰੁਚੀ ਰੱਖਣ ਵਾਲੇ ਉਮੀਦਵਾਰ ਆਪਣੇ ਸਾਰੇ ਅਸਲ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਸਮੇਤ 5 ਸਤੰਬਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਪਹੁੰਚ ਕੇ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਉਮੀਦਵਾਰ ਹੈਲਪਲਾਈਨ ਨੰਬਰ 98776-10877 ’ਤੇ ਸੰਪਰਕ ਕਰ ਸਕਦੇ ਹਨ।