10 ਅਕਤੂਬਰ ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਲੱਗੇਗਾ ਪਲੇਸਮੈਂਟ ਕੈਂਪ

40
Overseas recruitment drive to be held on

ਮਾਨਸਾ, 08 ਅਕਤੂਬਰ 2025 AJ DI Awaaj

Punjab Desk :   ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 10 ਅਕਤੂਬਰ 2025 ਦਿਨ ਸ਼ੁੱਕਰਵਾਰ ਨੂੰ ਸੈਟਿਨ ਕਰੈਡਿਟ ਕੇਅਰ ਨੈਟਵਰਕ ਲਿਮਟਿਡ (Satin Credit Care Network Ltd.) ਵੱਲੋਂ ਫੀਲਡ ਸਟਾਫ਼ ਕੁਆਲਟੀ ਆਫਿਸਰ  ਅਤੇ ਪ੍ਰੋਜੈਕਟ 90+ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

            ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਘੱਟੋ-ਘੱਟ ਯੋਗਤਾ 12ਵੀਂ ਪਾਸ, ਉਮਰ ਸੀਮਾ 18 ਤੋਂ 32 ਸਾਲ ਤੱਕ ਦੇ ਸਰੀਰਕ ਤੌਰ ’ਤੇ ਫਿੱਟ ਲੜਕੇ ਹੀ ਭਾਗ ਲੈ ਸਕਦੇ ਹਨ। ਚਾਹਵਾਨ ਪ੍ਰਾਰਥੀ ਆਪਣੇ ਅਸਲ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚਣ।

            ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀ ਨੂੰ 15000/- ਤੋਂ 26000/- ਰੁਪਏ ਤੱਕ ਦੇ ਕਰੀਬ ਤਨਖਾਹ ਮਿਲਣਯੋਗ ਹੋਵੇਗੀ। ਇੰਟਰਵਿਊ ਦਾ ਸਮਾਂ ਸਵੇਰੇ 10:00 ਤੋਂ ਦੁਪਹਿਰ 01:30 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 92666-82455, 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।