ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਿਰੋਜ਼ਪੁਰ
ਫ਼ਿਰੋਜ਼ਪੁਰ, 13 ਜੂਨ 2025 , Aj Di Awaaj
Punjab Desk: ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 16 ਜੂਨ 2025 ਦਿਨ ਸੋਮਵਾਰ ਨੂੰ ਸਰਕਾਰੀ ਆਈ.ਟੀ.ਆਈ. ਲੜਕੀਆਂ ਨੇੜੇ ਮਨਜੀਤ ਪੈਲੇਸ, ਫਿਰੋਜ਼ਪੁਰ ਸ਼ਹਿਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ਼੍ਰੀ ਦਿਲਬਾਗ ਸਿੰਘ ਨੇ ਦੱਸਿਆ ਕਿ 16 ਜੂਨ 2025 ਨੂੰ ਵਰਧਮਾਨ ਯਾਰਨ, ਕੰਪਨੀ ਵੱਲੋਂ ਮਸ਼ੀਨ ਉਪਰੇਟਰ ਲਈ ਇੰਟਰਵਿਊ ਕੀਤੀ ਜਾਵੇਗੀ। ਇਸ ਕੈਂਪ ਵਿੱਚ ਕੇਵਲ ਲੜਕੀਆਂ ਭਾਗ ਲੈ ਸਕਦੀਆਂ ਹਨ। ਇਸ ਇੰਟਰਵਿਊ ਵਿੱਚ 8ਵੀਂ/10ਵੀਂ ਅਤੇ 12ਵੀਂ ਪਾਸ ਪ੍ਰਾਰਥੀ ਕੇਵਲ ਲੜਕੀਆਂ ਭਾਗ ਲੈ ਸਕਦੀਆਂ ਹਨ ਅਤੇ ਇੰਟਰਵਿਊ ਲਈ ਉਮਰ ਹੱਦ 18 ਤੋਂ 28 ਸਾਲ ਹੋਣੀ ਚਾਹੀਦੀ ਹੈ। ਉਨ੍ਹਾਂ ਜ਼ਿਲ੍ਹਾ ਫਿਰੋਜ਼ਪੁਰ ਦੇ ਚਾਹਵਾਨ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਵਿੱਚ ਫਰੈਸ਼ਰ ਅਤੇ ਤਜ਼ਰਬੇਕਾਰ ਹਿੱਸਾ ਲੈ ਸਕਦੇ ਹਨ। ਇਸ ਇੰਟਰਵਿਊ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਨੂੰ ਆਪਣੀ ਵਿਦਿਅਕ ਯੋਗਤਾ ਦੇ ਸਰਟੀਫਿਕੇਟ, ਰੀਜਿਊਮ, ਆਧਾਰ ਕਾਰਡ, ਪੈਨ ਕਾਰਡ, ਅਤੇ ਉਹਨਾਂ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਆਉਣਾ ਲਾਜ਼ਮੀ ਹੋਵੇਗਾ। ਉਨ੍ਹਾਂ ਨੇ ਦੱਸਿਆ ਕਿ ਇਹ ਕੈਂਪ ਸਵੇਰੇ 10:00 ਵਜੇ ਸਰਕਾਰੀ ਆਈ.ਟੀ.ਆਈ. ਲੜਕੀਆਂ ਨੇੜੇ ਮਨਜੀਤ ਪੈਲੇਸ, ਫਿਰੋਜ਼ਪੁਰ ਸ਼ਹਿਰ ਵਿਖੇ ਲਗਾਇਆ ਜਾਵੇਗਾ। ਵਧੇਰੇ ਜਾਣਕਾਰੀ ਲਈ ਪ੍ਰਾਰਥੀ ਹੈਲਪਲਾਈਨ ਨੰਬਰ 94654—74122 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
