ਮਾਨਸਾ, 30 ਸਤੰਬਰ 2025 AJ DI Awaaj
Punjab Desk : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 01 ਅਕਤੂਬਰ 2025 ਦਿਨ ਬੁੱਧਵਾਰ ਨੂੰ ”ਭਾਰਤ ਫਾਈਨੈਂਸ਼ੀਅਲ ਇਨਕਲੂਜ਼ਨ ਲਿਮਟਿਡ” (ਇੰਡਸਇੰਡ ਬੈਂਕ) ਵੱਲੋਂ ਕਸਟਮਰ ਰੀਟੈਂਸ਼ਨ ਅਫ਼ਸਰ, ਫ਼ੀਲਡ ਅਸਿਸਟੈਂਟ ਟ੍ਰੇਨੀ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ ਪਾਸ, ਲੜਕੇ ਅਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ।
ਉਨ੍ਹਾਂ ਕਿਹਾ ਕਿ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਉਮਰ ਸੀਮਾ 18 ਤੋਂ 32 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ। ਚਾਹਵਾਨ ਪ੍ਰਾਰਥੀ ਆਪਣੇ ਅਸਲ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚਣ।
ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 14000/- ਤੋਂ 18000/- ਰੁਪਏ ਦੇ ਕਰੀਬ ਮਿਲਣਯੋਗ ਹੋਵੇਗੀ। ਇੰਟਰਵਿਊ ਦਾ ਸਮਾਂ ਸਵੇਰੇ 10:00 ਤੋਂ 01:30 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 94786-13106, 94641-78030,’ਤੇ ਸੰਪਰਕ ਕੀਤਾ ਜਾ ਸਕਦਾ ਹੈ।
