12 ਫਰਵਰੀ ਨੂੰ ਕੇਵਲ ਲੜਕਿਆਂ ਲਈ ਪਲੇਸਮੈਂਟ ਡਰਾਈਵ

15
ਫ਼ਰੀਦਕੋਟ, 11 ਫਰਵਰੀ 2026 AJ DI Awaaj
Punjab Desk :     ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਹੁਕਮਾਂ ਅਨੁਸਾਰ ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਫ਼ਰੀਦਕੋਟ ਵੱਲੋਂ ਮਿਤੀ 12-02-2026 ਨੂੰ ਸਵੇਰੇ 10:00 ਵਜੇ ਕੇਵਲ ਲੜਕਿਆਂ ਲਈ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਡਰਾਈਵ ਦੌਰਾਨ ਪ੍ਰਾਈਵੇਟ ਨਿਯੋਜਕਾਂ ਵੱਲੋਂ ਵੱਖ-ਵੱਖ ਆਸਾਮੀਆਂ ਲਈ ਇੰਟਰਵਿਊ ਲੈ ਕੇ ਯੋਗ ਪ੍ਰਾਰਥੀਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਗੁਰਤੇਜ ਸਿੰਘ, ਜਿਲ੍ਹਾ ਰੋਜ਼ਗਾਰ ਅਫ਼ਸਰ, ਫ਼ਰੀਦਕੋਟ ਨੇ ਦੱਸਿਆ ਕਿ ਪੈਰਡਾਈਮ ਆਈ ਟੀ ਟੈਕਨਾਲੋਜੀ ਸਰਵਿਸਸ ਲਿਮਟਿਡ (ਪੰਜਾਬ ਸੇਵਾ ਕੇਂਦਰਾਂ ਪ੍ਰੋਜੈਕਟ) ਵੱਲੋਂ ਡਾਟਾ ਐਂਟਰੀ ਓਪਰੇਟਰ ਦੀਆਂ 15 ਆਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਯੋਗਤਾ +2 ਪਾਸ (ਕੇਵਲ ਲੜਕੇ) ਅਤੇ ਕੰਪਿਊਟਰ ਕੋਰਸ ਲਾਜ਼ਮੀ ਹੈ। ਫਰੈਸ਼ਰ ਅਤੇ ਤਜ਼ਰਬੇਕਾਰ ਦੋਵੇਂ ਪ੍ਰਾਰਥੀ ਅਰਜ਼ੀ ਦੇ ਸਕਦੇ ਹਨ। ਤਨਖਾਹ ₹10,000 ਪ੍ਰਤੀ ਮਹੀਨਾ ਹੋਵੇਗੀ ਅਤੇ ਕੰਮ ਦਾ ਸਥਾਨ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਹੋਵੇਗਾ।
ਇੰਟਰਵਿਊ 12 ਫਰਵਰੀ 2026 ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਨੇੜੇ ਗ੍ਰੈਂਡ ਵਿਲਾ (ਪੁਰਾਣਾ ਸੰਧੂ ਪੈਲੇਸ), ਤਲਵੰਡੀ ਬਾਈਪਾਸ, ਰੈੱਡ ਕਰਾਸ ਬਿਰਧ ਆਸ਼ਰਮ ਦੀ ਪਹਿਲੀ ਮੰਜਿਲ, ਫ਼ਰੀਦਕੋਟ ਵਿਖੇ ਹੋਵੇਗਾ। ਪ੍ਰਾਰਥੀ ਆਪਣੇ ਅਸਲ ਦਸਤਾਵੇਜ਼, ਫੋਟੋਕਾਪੀਆਂ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਰੀਜ਼ਿਊਮ ਨਾਲ ਹਾਜ਼ਰ ਹੋਣ। ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ 99883-50193 ਤੇ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਨੇ ਅੱਗੇ ਦੱਸਿਆ ਕਿ ਜਿਲ੍ਹਾ ਫ਼ਰੀਦਕੋਟ ਦੇ ਬੇਰੁਜ਼ਗਾਰ ਪ੍ਰਾਰਥੀ ਪੰਜਾਬ ਸਰਕਾਰ ਦੇ ਪੋਰਟਲ www.pgrkam.com ਤੇ ਆਪਣੇ ਆਪ ਨੂੰ ਰਜਿਸਟਰ ਕਰਨ ਅਤੇ ਦਫ਼ਤਰ ਵਿਖੇ ਹਾਜ਼ਰ ਹੋ ਕੇ ਬਿਊਰੋ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਤਾਂ ਜੋ ਉਨ੍ਹਾਂ ਨੂੰ ਰੋਜ਼ਗਾਰ ਕੈਂਪਾਂ, ਸਵੈ-ਰੋਜ਼ਗਾਰ ਅਤੇ ਸਕਿੱਲ ਕੋਰਸਾਂ ਦਾ ਸਮੇਂ ਸਿਰ ਲਾਭ ਮਿਲ ਸਕੇ।