ਬਹਾਮਾਸ 11 July 2026 AJ DI Awaaj
International Desk : ਬਹਾਮਾਸ ਵਿੱਚ ਸ਼ੁੱਕਰਵਾਰ ਨੂੰ ਇੱਕ ਦਰ*ਦਨਾ*ਕ ਹਵਾਈ ਹਾ*ਦਸਾ ਵਾਪਰਿਆ, ਜਿੱਥੇ ਫਲੇਮਿੰਗੋ ਏਅਰ ਦਾ ਇੱਕ ਛੋਟਾ ਜਹਾਜ਼ ਉਡਾਣ ਦੌਰਾਨ ਹਾਦ*ਸਾਗ੍ਰ*ਸਤ ਹੋ ਗਿਆ। ਜਹਾਜ਼ ਉੱਤਰੀ ਐਂਡਰੋਸ ਦੇ ਜੰਗਲੀ ਇਲਾਕੇ ਵਿੱਚ ਡਿੱਗ ਪਿਆ, ਜਿਸ ਕਾਰਨ ਉਸ ਵਿੱਚ ਸਵਾਰ ਸਾਰੇ 10 ਲੋਕਾਂ ਦੀ ਮੌ*ਤ ਹੋ ਗਈ।
ਜਾਣਕਾਰੀ ਅਨੁਸਾਰ, ਜਹਾਜ਼ ਰਾਜਧਾਨੀ ਨਾਸਾਓ ਦੇ ਲਿੰਡਨ ਪਿੰਡਲਿੰਗ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸੈਨ ਐਂਡਰੋਸ ਲਈ ਰਵਾਨਾ ਹੋਇਆ ਸੀ। ਉਡਾਣ ਦੌਰਾਨ ਤਕਨੀਕੀ ਖਰਾਬੀ ਆਉਣ ਤੋਂ ਬਾਅਦ ਦੁਪਹਿਰ ਕਰੀਬ 1 ਵਜੇ ਜਹਾਜ਼ ਜੰਗਲੀ ਖੇਤਰ ਵਿੱਚ ਕਰੈਸ਼ ਹੋ ਗਿਆ। ਹਾ*ਦਸੇ ਤੋਂ ਬਾਅਦ ਇੱਕ ਵਿਅਕਤੀ ਨੂੰ ਜ਼ਿੰਦਾ ਬਚਾਇਆ ਗਿਆ ਸੀ, ਪਰ ਬਾਅਦ ਵਿੱਚ ਉਸ ਨੇ ਵੀ ਦਮ ਤੋੜ ਦਿੱਤਾ।
ਘਟਨਾ ਤੋਂ ਬਾਅਦ ਸਾਹਮਣੇ ਆਈਆਂ ਵੀਡੀਓਜ਼ ਵਿੱਚ ਜਹਾਜ਼ ਦਾ ਮਲਬਾ ਦਰੱਖਤਾਂ ਵਿੱਚ ਖਿੰਡਿਆ ਹੋਇਆ ਨਜ਼ਰ ਆ ਰਿਹਾ ਹੈ। ਪੁਲਿਸ ਅਤੇ ਬਚਾਅ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਰਾਹਤ ਅਤੇ ਜਾਂਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਤੋਂ ਪਹਿਲਾਂ ਉਸੇ ਦਿਨ ਫਲੇਮਿੰਗੋ ਏਅਰ ਦਾ ਇੱਕ ਹੋਰ ਜਹਾਜ਼ ਵੀ ਤਕਨੀਕੀ ਖਰਾਬੀ ਕਾਰਨ ਵਾਪਸ ਪਰਤਿਆ ਸੀ। ਲੈਂਡਿੰਗ ਤੋਂ ਬਾਅਦ ਉਸ ਵਿੱਚ ਅੱਗ ਲੱਗ ਗਈ, ਪਰ ਸਾਰੇ ਯਾਤਰੀਆਂ ਨੂੰ ਸਮੇਂ ਸਿਰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।
ਦੋ ਵੱਡੀਆਂ ਘਟਨਾਵਾਂ ਤੋਂ ਬਾਅਦ ਬਹਾਮਾਸ ਸਰਕਾਰ ਨੇ ਫਲੇਮਿੰਗੋ ਏਅਰ ਦੀਆਂ ਸਾਰੀਆਂ ਉਡਾਣਾਂ ਅਗਲੇ ਹੁਕਮਾਂ ਤੱਕ ਮੁਅੱਤਲ ਕਰ ਦਿੱਤੀਆਂ ਹਨ। ਪ੍ਰਧਾਨ ਮੰਤਰੀ ਫਿਲਿਪ ਬ੍ਰੇਵ ਡੇਵਿਸ ਨੇ ਹਾ*ਦਸੇ ‘ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਮ੍ਰਿ*ਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਤਾਈ ਹੈ।
ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹਾ*ਦਸੇ ਦੇ ਸਹੀ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।














