ਮਾਨਸਾ, 17 ਸਤੰਬਰ 2025 AJ DI Awaaj
Punjab Desk : ਸਵੱਛ ਭਾਰਤ ਮਿਸ਼ਨ ਅਧੀਨ 15 ਸਤੰਬਰ ਤੋਂ 02 ਅਕਤੂਬਰ 2025 ਤੱਕ ਚੱਲਣ ਵਾਲੀ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ “ਇੱਕ ਪੇੜ ਮਾਂ ਕੇ ਨਾਮ” ਵਿਸ਼ੇ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ IAS ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੌਦੇ ਲਗਾਏ ਗਏ। ਇਸ ਮੌਕੇ ਨਗਰ ਕੌਂਸਲ ਮਾਨਸਾ ਦੇ ਅਧਿਕਾਰੀ ਅਤੇ ਮੁਲਾਜ਼ਮ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਪੌਦੇ ਲਗਾਉਣਾ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨਾ ਬਹੁਤ ਜ਼ਰੂਰੀ ਹੈ, ਤਾਂ ਜੋ ਵਾਤਾਵਰਣ ਨੂੰ ਬਚਾ ਕੇ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਫ ਵਾਤਾਵਰਣ ਅਤੇ ਜਲਵਾਯੂ ਲਈ ਵੱਧ ਤੋਂ ਵੱਧ ਦਰਖ਼ਤਾਂ ਦੀ ਲੋੜ ਹੈ, ਜਿਸ ਦੇ ਪ੍ਰਤੀ ਹਰੇਕ ਵਿਅਕਤੀ ਨੂੰ ਜਾਗਰੂਕ ਹੋਣਾ ਪਵੇਗਾ।
ਜ਼ਿਲ੍ਹਾ ਮਾਨਸਾ ਦੇ ਲੋਕਾਂ ਨੂੰ ਸਾਫ ਸੁੱਥਰਾ ਅਤੇ ਪ੍ਰਦੂਸ਼ਣ ਰਹਿਤ ਮਾਹੌਲ ਸਿਰਜਣ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਪਣੇ ਸ਼ਹਿਰ, ਪਿੰਡ, ਆਲੇ ਦੁਆਲੇ ਨੂੰ ਸਾਫ ਰੱਖਣ ਵਿਚ ਹਰੇਕ ਨਾਗਰਿਕ ਨੂੰ ਆਪਣਾ ਸਹਿਯੋਗ ਪਾਉਣਾ ਚਾਹੀਦਾ ਹੈ। ਕੂੜੇ ਨੂੰ ਖੁੱਲ੍ਹੇ ਥਾਂ ’ਤੇ ਸੁੱਟਣ ਅਤੇ ਪਲਾਸਟਿਕ ਦੇ ਲਿਫਾਫੇ ਅਤੇ ਪਲਾਸਟਿਕ ਤੋਂ ਬਣੀਆਂ ਵਸਤੂਆਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਾਫ ਸੁੱਥਰਾ ਅਤੇ ਪ੍ਰਦੂਸ਼ਣ ਰਹਿਤ ਮਾਹੌਲ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹਰੇਕ ਨਾਗਰਿਕ ਦੀ ਇਹ ਨੈਤਿਕ ਜਿੰਮੇਵਾਰੀ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਦੇ ਚੰਗੇ ਭਵਿੱਖ ਲਈ ਆਪਣਾ ਆਲਾ-ਦੁਆਲਾ ਸਵੱਛ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਦਾ ਪ੍ਰਣ ਲੈਣ।
ਇਸ ਮੌਕੇ ਇੰਸਪੈਕਟਰ ਧਰਮ ਪਾਲ, ਪੀ.ਏ.ਟੂ ਡੀ.ਸੀ. ਸੁਖਰਾਜ ਸਿੰਘ, ਹਰਜੀਤ ਕੌਰ, ਕਮਿਊਨਿਟੀ ਫੈਸੀਲੀਟੇਟਰ ਜਸਵਿੰਦਰ ਸਿੰਘ, ਸੀ.ਐਫ. ਮੁਕੇਸ਼ ਰਾਣੀ, ਗਗਨਦੀਪ ਕੁਮਾਰ ਤੋਂ ਇਲਾਵਾ ਪ੍ਰਦੀਪ ਕੌਰ, ਕਿਰਨਦੀਪ ਕੌਰ, ਸੁਖਪਾਲ ਕੌਰ, ਨਵਜੋਤ ਸਿੰਘ, ਸੰਜੂ ਕੁਮਾਰ, ਕਮਲਦੀਪ ਕੌਰ, ਹੁਸਨਦੀਪ ਕੌਰ, ਜਸਪ੍ਰੀਤ ਕੌਰ, ਹਰਪ੍ਰੀਤ ਕੌਰ ਅਤੇ ਲਖਵੀਰ ਕੌਰ (ਸਾਰੇ ਮੋਟੀਵੇਟਰ) ਮੌਜੂਦ ਸਨ।
