ਅਜਨਾਲਾ ’ਚ ਪੁਲਿਸ–ਬਦਮਾਸ਼ ਮੁਕਾਬਲਾ, ਜਵਾਬੀ ਫਾਇ*ਰਿੰਗ ’ਚ ਦੋ ਬਦਮਾਸ਼ ਜ਼*ਖਮੀ

56

ਅਜਨਾਲਾ 16 Dec 2025 AJ DI Awaaj

Punjab Desk : ਅੰਮ੍ਰਿਤਸਰ ਦੇ ਸਰਹੱਦੀ ਖੇਤਰ ਅਜਨਾਲਾ ਵਿੱਚ ਪੁਲਿਸ ਅਤੇ ਬਦਮਾਸ਼ਾਂ ਦਰਮਿਆਨ ਮੁਕਾਬਲਾ ਹੋਇਆ। ਇਸ ਦੌਰਾਨ ਹੋਈ ਕ੍ਰਾਸ ਫਾਇ*ਰਿੰਗ ਵਿੱਚ ਦੋਵੇਂ ਬਦਮਾਸ਼ਾਂ ਦੇ ਪੈਰਾਂ ਵਿੱਚ ਗੋ*ਲੀ ਲੱਗੀ, ਜਿਸ ਨਾਲ ਉਹ ਜ਼*ਖਮੀ ਹੋ ਗਏ। ਪੁਲਿਸ ਮੁਤਾਬਕ ਦੋਵੇਂ ਮੁਲਜ਼ਮ ਕਾਰੋਬਾਰੀਆਂ ਅਤੇ ਆਮ ਲੋਕਾਂ ਤੋਂ ਫਿਰੌਤੀ ਮੰਗਣ ਦੇ ਮਾਮਲਿਆਂ ਵਿੱਚ ਸ਼ਾਮਲ ਰਹੇ ਹਨ ਅਤੇ ਕਿਸੇ ਵੱਡੀ ਫਾਇ*ਰਿੰਗ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਸਨ।

ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ ਨੇ ਸਰਹੱਦੀ ਪਿੰਡ ਚਾਹੜਪੂਰ ਨੇੜੇ ਹੋਏ ਐਨ*ਕਾਊਂਟਰ ਵਾਲੀ ਥਾਂ ਦਾ ਮੌਕਾ ਮੁਆਇਨਾ ਕੀਤਾ। ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਗ੍ਰਿਫਤਾਰ ਮੁਲਜ਼ਮ ਦਿਲਰਾਜ ਤੋਂ ਮਿਲੀ ਖੁਫੀਆ ਸੂਚਨਾ ਦੇ ਆਧਾਰ ’ਤੇ ਕੀਤੀ ਗਈ ਸੀ। ਦਿਲਰਾਜ ਨੇ ਪੁਲਿਸ ਨੂੰ ਦੱਸਿਆ ਸੀ ਕਿ ਅਜਨਾਲਾ ਖੇਤਰ ਵਿੱਚ ਫਿਰੌਤੀ ਮੰਗਣ ਵਾਲੇ ਦੋ ਨੌਜਵਾਨ ਕਿਸੇ ਫਾਇਰਿੰਗ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਹਨ।

ਸੂਚਨਾ ਮਿਲਣ ’ਤੇ ਪੁਲਿਸ ਨੇ ਇਲਾਕੇ ਵਿੱਚ ਨਾਕਾਬੰਦੀ ਕਰਕੇ ਜਾਲ ਵਿਛਾਇਆ। ਜਦੋਂ ਇਕ ਕਾਰ ਵਿੱਚ ਸਵਾਰ ਦੋ ਸ਼ੱਕੀ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਪੁਲਿਸ ਟੀਮ ’ਤੇ ਗੋ*ਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਦੋਵੇਂ ਬਦਮਾਸ਼ ਜ਼ਖ*ਮੀ ਹੋ ਗਏ।

ਜ਼ਖਮੀ ਨੌਜਵਾਨਾਂ ਦੀ ਪਛਾਣ ਭੁਪਿੰਦਰ ਅਤੇ ਵੰਸ਼ਪ੍ਰੀਤ ਵਜੋਂ ਹੋਈ ਹੈ। ਦੋਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਡੀਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਵਿਦੇਸ਼ ਵਿੱਚ ਬੈਠੇ ਮਨਿੰਦਰ ਸਿੰਘ ਦੇ ਇਸ਼ਾਰਿਆਂ ’ਤੇ ਫਿਰੌਤੀ ਮੰਗਣ ਅਤੇ ਫਾਇਰਿੰਗ ਦੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਸਨ।

ਐਨਕਾਊਂਟਰ ਦੌਰਾਨ ਪੁਲਿਸ ਨੇ ਮੌਕੇ ਤੋਂ ਦੋ ਪਿਸ*ਤੌਲ ਅਤੇ ਪੰਜ ਖਾਲੀ ਖੋਲ ਬਰਾਮਦ ਕੀਤੇ ਹਨ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਡੂੰਘੀ ਜਾਂਚ ਕੀਤੀ ਜਾ ਰਹੀ ਹੈ ਅਤੇ ਵਿਦੇਸ਼ ਵਿੱਚ ਬੈਠੇ ਮੁਲਜ਼ਮਾਂ ਦੇ ਨੈਟਵਰਕ ਨੂੰ ਵੀ ਖੰਗਾਲਿਆ ਜਾ ਰਿਹਾ ਹੈ।