21 ਜਨਵਰੀ, 2026 ਅਜ ਦੀ ਆਵਾਜ਼
Chandigarh Desk: ਚੰਡੀਗੜ੍ਹ ਵਿੱਚ ਬੁੱਧਵਾਰ ਸਵੇਰੇ ਪੁਲਿਸ ਅਤੇ ਬਦਮਾਸ਼ਾਂ ਦਰਮਿਆਨ ਭਿਆਨਕ ਮੁਠਭੇੜ ਹੋਈ। ਸੈਕਟਰ-39 ਦੇ ਜੰਗਲਾਤੀ ਖੇਤਰ ਨੇੜੇ ਹੋਈ ਇਸ ਕਾਰਵਾਈ ਦੌਰਾਨ ਦੋ ਬਦਮਾਸ਼ਾਂ ਦੇ ਪੈਰਾਂ ਵਿੱਚ ਗੋ/ਲੀਆਂ ਲੱਗੀਆਂ, ਜਦਕਿ ਇੱਕ ਹੋਰ ਸਾਥੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ।
ਪੁਲਿਸ ਅਨੁਸਾਰ, ਜ਼ਖ਼ਮੀ ਬਦਮਾਸ਼ਾਂ ਦੀ ਪਹਿਚਾਣ ਰਾਹੁਲ ਅਤੇ ਰਿੱਕੀ ਵਜੋਂ ਹੋਈ ਹੈ, ਜਦਕਿ ਤੀਜੇ ਮੁਲਜ਼ਮ ਦਾ ਨਾਂ ਪ੍ਰੀਤ (ਜ਼ੀਰਕਪੁਰ ਨਿਵਾਸੀ) ਹੈ, ਜੋ ਗੱਡੀ ਚਲਾ ਰਿਹਾ ਸੀ। ਇਹ ਤਿੰਨੇ ਹਾਲ ਹੀ ਵਿੱਚ ਸੈਕਟਰ-32 ਦੀ ਇੱਕ ਕੈਮਿਸਟ ਦੁਕਾਨ ’ਤੇ ਗੋ/ਲੀਬਾਰੀ ਕਰਕੇ ਫ਼ਰਾਰ ਹੋ ਗਏ ਸਨ।
ਚੰਡੀਗੜ੍ਹ ਪੁਲਿਸ ਨੂੰ ਖ਼ੁਫ਼ੀਆ ਸੂਚਨਾ ਮਿਲੀ ਸੀ ਕਿ ਗੋ/ਲੀਕਾਂਡ ਦੇ ਦੋਸ਼ੀ ਪੰਜਾਬ ਨੰਬਰ ਦੀ ਟੈਕਸੀ ਵਿੱਚ ਸਵਾਰ ਹੋ ਕੇ ਸੈਕਟਰ-39 ਜੀਰੀ ਮੰਡੀ ਇਲਾਕੇ ਵਿੱਚ ਘੁੰਮ ਰਹੇ ਹਨ। ਜਦੋਂ ਪੁਲਿਸ ਨੇ ਸਵੇਰੇ ਘੇਰਾਬੰਦੀ ਕੀਤੀ ਤਾਂ ਬਦਮਾਸ਼ਾਂ ਨੇ ਭੱਜਣ ਲਈ ਪੁਲਿਸ ’ਤੇ ਫਾਇਰਿੰਗ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਗੋ/ਲੀਆਂ ਚਲਾਈਆਂ, ਜਿਸ ਨਾਲ ਦੋ ਬਦਮਾਸ਼ ਜ਼ਖ਼ਮੀ ਹੋ ਗਏ।
ਪੁਲਿਸ ਨੇ ਉਨ੍ਹਾਂ ਕੋਲੋਂ ਦੋ ਪਿਸਤੌਲ, ਕਈ ਕਾਰਤੂਸ ਅਤੇ ਵਾਰਦਾਤ ਵਿੱਚ ਵਰਤੀ ਗਈ ਗੱਡੀ ਬਰਾਮਦ ਕੀਤੀ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਗੈਂਗ ਧਮਕੀਆਂ, ਫ਼ਿਰੌਤੀ, ਲੁੱਟ ਅਤੇ ਕਤਲ ਦੀ ਸਾਜ਼ਿਸ਼ ਵਰਗੇ ਕਈ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਬਦਮਾਸ਼ ਚੰਡੀਗੜ੍ਹ ਵਿੱਚ ਵੱਡੀ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਸਨ ਅਤੇ ਇੱਕ ਵਪਾਰੀ ਨੂੰ ਨਿਸ਼ਾਨਾ ਬਣਾਉਣ ਵਾਲੇ ਸਨ। ਇਸ ਤੋਂ ਪਹਿਲਾਂ ਇਹ ਜਾਲੰਧਰ ਵਿੱਚ ਇੱਕ ਪ੍ਰਾਪਰਟੀ ਡੀਲਰ ’ਤੇ ਗੋ/ਲੀਬਾਰੀ ਅਤੇ ਡੇਰਾਬੱਸੀ ਵਿੱਚ ਗੱਡੀ ਲੁੱਟਣ ਦੀ ਕੋਸ਼ਿਸ਼ ਵਿੱਚ ਵੀ ਸ਼ਾਮਲ ਰਹੇ ਹਨ। ਪੁਲਿਸ ਕ੍ਰਾਈਮ ਬ੍ਰਾਂਚ ਮਾਮਲੇ ਦੀ ਡੂੰਘੀ ਜਾਂਚ ਕਰ ਰਹੀ ਹੈ।
Related












