ਪੰਜਾਬ ਬੰਦ ਦੌਰਾਨ ਪੁਲਿਸ ਮੁਲਾਜ਼ਮ ਦੀ ਮੌ*ਤ

22

ਅੰਮ੍ਰਿਤਸਰ:30 July 2026 AJ DI Awaaj

Punjab Desk : ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿੱਚ ਇੱਕ ਦੁਖਦਾਈ ਹਾਦਸਾ ਵਾਪਰਿਆ, ਜਿਸ ਵਿੱਚ ਡਿਊਟੀ ‘ਤੇ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਦੀ ਜਾਨ ਚਲੀ ਗਈ। ਇਹ ਹਾ*ਦਸਾ ਭੰਡਾਰੀ ਪੁਲ ਨੇੜੇ ਉਸ ਸਮੇਂ ਵਾਪਰਿਆ, ਜਦੋਂ ਮੁਲਾਜ਼ਮ ਸਕੂਟੀ ‘ਤੇ ਆਪਣੇ ਘਰ ਜਾ ਰਿਹਾ ਸੀ।

ਮੁੱਢਲੀ ਜਾਣਕਾਰੀ ਅਨੁਸਾਰ, ਪੁਲਿਸ ਮੁਲਾਜ਼ਮ ਡਿਊਟੀ ਨਿਭਾ ਰਿਹਾ ਸੀ ਕਿ ਇਸ ਦੌਰਾਨ ਉਸ ਨੂੰ ਘਰ ਤੋਂ ਸੂਚਨਾ ਮਿਲੀ ਕਿ ਉਸ ਦਾ ਪੁੱਤਰ ਅਚਾਨਕ ਬਿਮਾਰ ਹੋ ਗਿਆ ਹੈ। ਇਸ ਤੋਂ ਬਾਅਦ ਉਹ ਤੁਰੰਤ ਸਕੂਟੀ ‘ਤੇ ਘਰ ਲਈ ਰਵਾਨਾ ਹੋ ਗਿਆ।

ਦੱਸਿਆ ਜਾ ਰਿਹਾ ਹੈ ਕਿ ਭੰਡਾਰੀ ਪੁਲ ਨੇੜੇ ਬੰਦ ਕਾਰਨ ਪ੍ਰਦਰਸ਼ਨਕਾਰੀਆਂ ਵੱਲੋਂ ਆਵਾਜਾਈ ਰੋਕਣ ਲਈ ਸੜਕ ‘ਤੇ ਰੱਸੀ ਬੰਨ੍ਹੀ ਹੋਈ ਸੀ। ਕਾਹਲੀ ਵਿੱਚ ਜਾਂਦੇ ਸਮੇਂ ਪੁਲਿਸ ਮੁਲਾਜ਼ਮ ਦੀ ਨਜ਼ਰ ਇਸ ਰੱਸੀ ‘ਤੇ ਨਾ ਪਈ ਅਤੇ ਉਸ ਦੀ ਸਕੂਟੀ ਰੱਸੀ ਨਾਲ ਟਕਰਾ ਗਈ। ਟੱਕਰ ਕਾਰਨ ਉਹ ਸੜਕ ‘ਤੇ ਡਿੱਗ ਪਿਆ ਅਤੇ ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌ*ਤ ਹੋ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਕੇਸ ਦਰਜ ਕਰਕੇ ਇਹ ਪੜਤਾਲ ਸ਼ੁਰੂ ਕਰ ਦਿੱਤੀ ਹੈ ਕਿ ਹਾਦਸਾ ਕਿਹੜੀਆਂ ਸਥਿਤੀਆਂ ਵਿੱਚ ਵਾਪਰਿਆ ਅਤੇ ਕੀ ਸੁਰੱਖਿਆ ਪ੍ਰਬੰਧਾਂ ਵਿੱਚ ਕਿਸੇ ਤਰ੍ਹਾਂ ਦੀ ਲਾ*ਪਰਵਾਹੀ ਰਹੀ।

ਇਸ ਹਾਦਸੇ ਤੋਂ ਬਾਅਦ ਜਨਤਕ ਪ੍ਰਦਰਸ਼ਨਾਂ ਦੌਰਾਨ ਸੁਰੱਖਿਆ ਅਤੇ ਆਵਾਜਾਈ ਪ੍ਰਬੰਧਾਂ ਨੂੰ ਲੈ ਕੇ ਇੱਕ ਵਾਰ ਫਿਰ ਸਵਾਲ ਖੜ੍ਹੇ ਹੋ ਗਏ ਹਨ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮਾਮਲੇ ਦੀ ਪੂਰੀ ਤਸਵੀਰ ਸਪੱਸ਼ਟ ਹੋ ਸਕੇਗੀ।