ਫਿਰੋਜ਼ਪੁਰ ਅੱਜ ਦੀ ਆਵਾਜ਼ | 12 ਅਪ੍ਰੈਲ 2025
ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਸਿ) ਫ਼ਿਰੋਜ਼ਪੁਰ ਮੁਨੀਲਾ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸਕੂਲਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਲਈ ਵਿਦਿਆਰਥੀਆਂ ਦੇ ਰੰਗੋਲੀ ਅਤੇ ਪੋਸਟਰ ਮੇਕਿੰਗ ਦੇ ਮੁਕਾਬਲੇ ਕਰਵਾਏ ਗਏ| ਜਿਸ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਲੱਖੋ ਕੇ ਬਹਿਰਾਮ ਵਿਖੇ ਵਿਦਿਆਰਥੀਆਂ ਦੇ ਰੰਗੋਲੀ ਦੇ ਮੁਕਾਬਲੇ ਕਰਵਾਏ ਗਏ| ਸਕੂਲ ਮੁਖੀ ਸ਼੍ਰੀਮਤੀ ਰੇਖਾ ਦੀ ਮੌਜੂਦਗੀ ਵਿੱਚ ਨੌਵੀਂ ਅਤੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ l ਨੋਡਲ ਇੰਚਾਰਜ ਪਰਮਜੀਤ ਕੌਰ ਅਤੇ ਸਹਾਇਕ ਨੋਡਲ ਇੰਚਾਰਜ ਜਸਬੀਰ ਕੌਰ ਨੇ ਬੱਚਿਆਂ ਨੂੰ ਰੰਗੋਲੀ ਬਣਾਉਣ ਵਿੱਚ ਮਦਦ ਕੀਤੀ । ਇਹਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ| ਇਸ ਤੋਂ ਇਲਾਵਾ ਸਕੂਲ ਆਫ ਐਮੀਨੈਂਸ ਗੁਰੂਹਰਸਹਾਏ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ।

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਸਿ) ਫ਼ਿਰੋਜ਼ਪੁਰ ਮੁਨੀਲਾ ਅਰੋੜਾ ਨੇ ਕਿਹਾ ਕਿ ਸਕੂਲਾਂ ਵਿੱਚ ਲਗਾਤਾਰ ਇਸ ਤਰ੍ਹਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ ਤਾਂ ਜੋ ਵਿਦਿਆਰਥੀ ਨਸ਼ਿਆਂ ਤੋਂ ਦੂਰ ਰਹਿ ਕੇ ਇੱਕ ਚੰਗਾ ਭਵਿੱਖ ਬਣਾ ਸਕਣ| ਉਹਨਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਇਸ ਤਰ੍ਹਾਂ ਦੇ ਮੁਕਾਬਲੇ ਰੋਜ਼ਾਨਾ ਵੱਖ-ਵੱਖ ਸਕੂਲਾਂ ਵਿੱਚ ਕਰਵਾਏ ਜਾ ਰਹੇ ਹਨ|