ਫ਼ੌਜ ਵਿੱਚ ਭਰਤੀ ਲਈ ਪ੍ਰੀ-ਰਿਕਰੂਟਮੈਂਟ ਕੋਰਸ 23 ਫਰਵਰੀ ਤੋਂ

19

ਤਰਨ ਤਾਰਨ, 19 ਫਰਵਰੀ 2026 AJ DI Awaaj

Punjab Desk :   ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਸੇਵਾਮੁਕਤ), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਤਰਨ ਤਾਰਨ ਨੇ ਦੱਸਿਆ ਹੈ ਕਿ ਆਰਮੀ, ਨੇਵੀ, ਏਅਰ ਫੋਰਸ, ਬੀ. ਐਸ. ਐਫ, ਆਈ. ਟੀ. ਬੀ. ਪੀ,  ਸੀ. ਆਰ. ਪੀ. ਐਫ, ਸੀ. ਆਈ. ਐਸ. ਐਫ ਵਿੱਚ ਭਰਤੀ ਹੋਣ ਲਈ ਪ੍ਰੀ-ਰਿਕਰੂਟਮੈਂਟ ਕੋਰਸ ਮਿਤੀ 23-02-2026 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਕੋਰਸ ਵਿੱਚ ਸਾਬਕਾ ਸੈਨਿਕਾਂ, ਸੈਨਿਕ ਵਿਧਵਾਵਾਂ ਅਤੇ ਵੀਰ ਨਾਰੀਆਂ, ਸੇਵਾ ਕਰ ਰਹੇ ਸੈਨਿਕਾਂ ਅਤੇ ਸਿਵਲੀਅਨ ਦੇ ਬੱਚਿਆਂ ਦੇ ਰੋਸ਼ਨ ਭਵਿੱਖ ਨੂੰ ਮੁੱਖ ਰੱਖਦਿਆਂ ਭਰਤੀ ਹੋਣ ਵਾਸਤੇ ਸਰੀਰਕ ਯੋਗਤਾ ਅਤੇ ਲਿਖਤੀ ਇਮਤਿਹਾਨ ਦੀ ਤਿਆਰੀ ਕਰਵਾਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਥੋਂ ਸਿਖਲਾਈ ਪ੍ਰਾਪਤ ਪਿਛਲੇ ਬੈਚ ਦੇ ਸਾਰੇ ਸਿਖਿਆਰਥੀਆਂ ਦਾ ਨਤੀਜਾ 100 ਫੀਸਦੀ ਆਇਆ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਨੌਜਵਾਨ ਆਪਣੇ ਜ਼ਰੂਰੀ ਕਾਗਜ਼ਾਤ ਨਾਲ ਲੈ ਕੇ ਮੁੱਢਲੀ ਜਾਂਚ ਲਈ ਇਸ ਦਫਤਰ ਵਿਖੇ ਤੁਰੰਤ ਰਿਪੋਰਟ ਕਰਨ। ਇਹ ਕੋਰਸ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਅੰਮ੍ਰਿਤਸਰ ਰੋਡ ਤਰਨ ਤਾਰਨ (ਨੇੜ੍ਹੇ ਪੁਲਿਸ ਲਾਈਨ ਅਤੇ ਵਿਕਾਸ ਭਵਨ) ਵਿਖੇ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਨਾਲ ਫੋਨ ਨੰਬਰ 01852-292565, 77995-67940, 70091-03383  ਅਤੇ 62802-84812 ਤੇ ਸੰਪਰਕ ਕੀਤਾ ਜਾ ਸਕਦਾ ਹੈ।