ਆਂਗਣਵਾੜੀ ਕੇਂਦਰਾਂ ‘ਚ ਪ੍ਰੀ ਸਕੂਲ ਰਜਿਸਟ੍ਰੇਸ਼ਨ 31 ਅਗਸਤ ਤੱਕ

21

ਮਾਨਸਾ, 05 ਅਗਸਤ 2025 AJ DI Awaaj

Punjab Desk : ਜ਼ਿਲ੍ਹੇ ਦੇ ਆਂਗਣਵਾੜੀ ਕੇਂਦਰਾਂ ਵਿਚ ਨਵੇਂ ਸੈਸ਼ਨ 2025-26 ਲਈ ਪ੍ਰੀ ਸਕੂਲ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ। ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 31 ਅਗਸਤ 2025 ਹੈ। ਇਹ ਜਾਣਕਾਰੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਰਤਿੰਦਰਪਾਲ ਕੌਰ ਧਾਰੀਵਾਲ ਨੇ ਦਿੱਤੀ।
ਉਨ੍ਹਾਂ ਕਿਹਾ ਕਿ 03 ਤੋਂ 05 ਸਾਲ ਤੱਕ ਦੀ ਉਮਰ ਵਾਲੇ ਬੱਚਿਆਂ ਲਈ ਇਹ ਸ਼ੁਰੂਆਤੀ ਸਿੱਖਿਆ ਦਾ ਸਭ ਤੋਂ ਮਹੱਤਵਪੂਰਨ ਪੱਧਰ ਹੁੰਦਾ ਹੈ। ਉਨ੍ਹਾਂ ਮਾਪਿਆਂ ਨੂੰ ਬੇਨਤੀ ਕੀਤੀ ਕਿ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ ਤੋਂ ਪਹਿਲਾਂ ਬੱਚਿਆਂ ਦੀ ਦਾਖਲਾ ਪ੍ਰਕਿਰਿਆ ਪੂਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਨਜ਼ਦੀਕੀ ਆਂਗਣਵਾੜੀ ਕੇਂਦਰ ਜਾਂ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਨਾਲ ਰਾਬਤਾ ਕੀਤਾ ਜਾਵੇ।