ਪੰਜਾਬ ਪੁਲਿਸ ਫਿਜੀਕਲ ਕੈਂਪ ਤੇ ਏਅਰ ਫੋਰਸ ਦੇ ਲਿਖਤੀ ਪੇਪਰ ਦੀ ਤਿਆਰੀ ਸ਼ੁਰੂ

24

ਫਾਜਿਲਕਾ, 18 ਅਗਸਤ 2026 AJ DI Awaaj

Punjab Desk :   ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ (ਬਾਦਲ-ਬਠਿੰਡਾ ਰੋਡ ਵੱਲੋਂ ਫਾਜਿਲਕਾ, ਬਠਿੰਡਾ ਅਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪੰਜਾਬ ਪੁਲਿਸ ਅਤੇ ਏਅਰ ਫੋਰਸ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਮੁਫਤ ਪੂਰਵ ਸਿਖਲਾਈ ਕੈਂਪ ਸ਼ੁਰੂ ਹੋ ਚੁੱਕਾ ਹੈ। ਇਹ ਜਾਣਕਾਰੀ ਸਿਖਲਾਈ ਅਧਿਕਾਰੀ, ਸੀ-ਪਾਈਟ ਕੈਂਪ, ਕਾਲਝਰਾਣੀ ਕੈਪਟਨ ਲਖਵਿੰਦਰ ਸਿੰਘ ਨੇ ਸਾਂਝੀ ਕੀਤੀ।

ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਦਾ ਲਿਖਤੀ ਇਮਤਿਹਾਨ ਦੇ ਚੁੱਕੇ ਨੌਜਵਾਨ ਕੈਂਪ ‘ਚ ਆ ਕੇ ਫਿਜ਼ੀਕਲ ਟਰਾਇਲ ਦੀ ਤਿਆਰੀ ਕਰ ਸਕਦੇ ਹਨ ਅਤੇ ਇਸ ਤੋਂ ਇਲਾਵਾ ਏਅਰ ਫੋਰਸ ਵਿੱਚ ਜਿਨ੍ਹਾਂ ਨੌਜਵਾਨਾ ਨੇ ਟੈਕਨੀਕਲ ਅਤੇ ਨਾਨ-ਟੈਕਨੀਕਲ ਵਾਸਤੇ ਅਪਲਾਈ ਕੀਤਾ ਹੋਇਆ ਹੈ ਉਹ ਵੀ ਕੈਂਪ ਵਿਖੇ ਆ ਕੇ ਲਿਖਤੀ ਪੇਪਰ ਦੀ ਤਿਆਰੀ ਕਰ ਸਕਦੇ ਹਨ।

ਉਨ੍ਹਾਂ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਜ਼ਿਲ੍ਹਿਆਂ ਦੇ ਪੰਜਾਬ ਪੁਲਿਸ ਅਤੇ ਏਅਰ ਫੋਰਸ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ਼ਤਿਹਾਰ ਦੀਆਂ ਸ਼ਰਤਾਂ ਪੂਰੀਆਂ ਕਰਦੇ ਯੁਵਕ ਜਲਦ ਤੋਂ ਜਲਦ ਕੈਂਪ ਕਾਲਝਰਾਣੀ ਵਿਖੇ ਫਿਜ਼ੀਕਲ ਟੈਸਟ ਅਤੇ ਲਿਖਤੀ ਪੇਪਰ ਦੀ ਤਿਆਰੀ ਲਈ ਰਿਪੋਰਟ ਕਰਨ। ਫਿਜ਼ੀਕਲ ਟੈਸਟ ਅਤੇ ਲਿਖਤੀ ਪੇਪਰ ਦੀ ਤਿਆਰੀ ਤਜੁਰਬੇਕਾਰ ਸਟਾਫ਼ ਵੱਲੋਂ ਕਰਵਾਈ ਜਾਂਦੀ ਹੈ।

ਉਕਤ ਜਿਲ੍ਹਿਆਂ ਦੇ ਪੂਰਵ ਸਿਖਲਾਈ ਲੈਣ ਦੇ ਚਾਹਵਾਨ ਯੁਵਕ ਮਿਤੀ 20, ਅਗਸਤ 2026 ਤੋਂ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9 ਵਜੇ ਨਿੱਜੀ ਤੌਰ ‘ਤੇ ਸੀ-ਪਾਈਟ ਕੈਂਪ, ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ ਵਿਖੇ ਦਸਵੀਂ ਤੇ ਬਾਰਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਭਰਤੀ ਲਈ ਆਨ-ਲਾਈਨ ਅਪਲਾਈ ਕੀਤੇ ਫਾਰਮ ਅਤੇ ਐਡਮਿਟ ਕਾਰਡ ਦੀ ਫੋਟੋਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, ਜਾਤੀ ਸਰਟੀਫਿਕੇਟ ਅਤੇ ਰਿਹਾਇਸ਼ੀ ਸਰਟੀਫਿਕੇਟ ਦੀ ਫੋਟੋ ਕਾਪੀ ਅਤੇ 2 ਤਾਜ਼ਾ ਪਾਸਪੋਰਟ ਸਾਈਜ ਫੋਟੋ ਨਾਲ ਲੈਕੇ ਫਿਜ਼ੀਕਲ ਤਿਆਰੀ ਲਈ ਰਜ਼ਿਸਟ੍ਰੇਸ਼ਨ ਕਰਵਾ ਕੇ ਟ੍ਰੇਨਿੰਗ ਸ਼ੁਰੂ ਕਰ ਸਕਦੇ ਹਨ।

ਸਿਖ਼ਲਾਈ ਦੌਰਾਨ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ (ਸਪੈਸ਼ਲ ਡਾਈਟ)ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ 94641-52013, 94638-41615  ‘ਤੇ ਸੰਪਰਕ ਕੀਤਾ ਜਾ ਸਕਦਾ ਹੈ।