ਅੱਜ ਜਲੰਧਰ ਦੌਰੇ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, NIT ਦੇ 21ਵੇਂ ਕਨਵੋਕੇਸ਼ਨ ਵਿੱਚ ਮੁੱਖ ਮਹਿਮਾਨ

32

ਜਲੰਧਰ 16 Jan 2026 AJ DI Awaaj

Punjab Desk  :  ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਜਲੰਧਰ ਦੌਰੇ ‘ਤੇ ਹਨ। ਇਸ ਦੌਰਾਨ ਉਹ ਡਾ. ਬੀ.ਆਰ. ਅੰਬੇਡਕਰ ਨੈਸ਼ਨਲ ਇੰਸਟੀਚਿਊਟ ਆਫ ਟੈਕਨਾਲੋਜੀ (NIT) ਜਲੰਧਰ ਦੇ 21ਵੇਂ ਕਨਵੋਕੇਸ਼ਨ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ। ਇਸ ਇਤਿਹਾਸਕ ਸਮਾਗਮ ਦੌਰਾਨ ਰਾਸ਼ਟਰਪਤੀ ਸੰਸਥਾ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਨਗੇ।

ਜਾਣਕਾਰੀ ਅਨੁਸਾਰ ਕੁੱਲ 1452 ਵਿਦਿਆਰਥੀਆਂ ਨੂੰ B.Tech., M.Tech., MBA, M.Sc. ਅਤੇ PhD ਦੀਆਂ ਡਿਗਰੀਆਂ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ, ਅਕਾਦਮਿਕ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 31 ਵਿਦਿਆਰਥੀਆਂ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਰਾਸ਼ਟਰਪਤੀ ਦੇ ਦੌਰੇ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਮੁਤਾਬਕ ਜਲੰਧਰ ਨੂੰ 14 ਤੋਂ 16 ਜਨਵਰੀ ਤੱਕ ‘ਨੋ ਫਲਾਇੰਗ ਜੋਨ’ ਘੋਸ਼ਿਤ ਕੀਤਾ ਗਿਆ ਹੈ। ਇਸ ਅਰਸੇ ਦੌਰਾਨ ਡ੍ਰੋਨ, ਰਿਮੋਟ ਕੰਟਰੋਲਡ ਏਅਰਕ੍ਰਾਫਟ ਅਤੇ ਹੌਟ ਏਅਰ ਬੈਲੂਨ ਉਡਾਉਣ ‘ਤੇ ਪੂਰੀ ਪਾਬੰਦੀ ਰਹੇਗੀ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਟ੍ਰੈਫਿਕ ਨੂੰ ਸੁਚੱਜਾ ਬਣਾਏ ਰੱਖਣ ਲਈ ਖਾਸ ਰੂਟ ਪਲਾਨ ਤਿਆਰ ਕੀਤਾ ਗਿਆ ਹੈ ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ। NIT ਪ੍ਰਸ਼ਾਸਨ ਨੇ ਕਿਹਾ ਹੈ ਕਿ ਰਾਸ਼ਟਰਪਤੀ ਦਾ ਆਗਮਨ ਸੰਸਥਾ ਅਤੇ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਸਾਬਤ ਹੋਵੇਗਾ ਅਤੇ ਤਕਨੀਕੀ ਸਿੱਖਿਆ ਦੇ ਨਾਲ-ਨਾਲ ਰਾਸ਼ਟਰ ਨਿਰਮਾਣ ਵਿੱਚ ਨੌਜਵਾਨਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰੇਗਾ।