India 20 Oct 2025 AJ DI Awaaj
National Desk : ਦੀਵਾਲੀ ਦੇ ਪਵਿੱਤਰ ਤਿਉਹਾਰ ਦੇ ਮੌਕੇ ‘ਤੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਖੁਸ਼ੀ, ਸ਼ਾਂਤੀ ਅਤੇ ਖੁਸ਼ਹਾਲੀ ਦੀਆਂ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਕਿਹਾ ਕਿ “ਰੌਸ਼ਨੀ ਦਾ ਇਹ ਪਵਿੱਤਰ ਤਿਉਹਾਰ ਹਰ ਇਕ ਦੇ ਜੀਵਨ ਵਿਚ ਖੁਸ਼ਹਾਲੀ ਤੇ ਸਦਭਾਵਨਾ ਦੀ ਚਮਕ ਲਿਆਵੇ।” ਉਨ੍ਹਾਂ ਨੇ ਉਮੀਦ ਜਤਾਈ ਕਿ ਦੀਵਾਲੀ ਦੇ ਇਸ ਸ਼ੁੱਭ ਮੌਕੇ ‘ਤੇ ਦੇਸ਼ ਇਕਤਾ, ਪ੍ਰੇਮ ਅਤੇ ਸਮਰੱਸਤਾ ਦੇ ਸੁਨੇਹੇ ਨੂੰ ਹੋਰ ਮਜ਼ਬੂਤ ਕਰੇਗਾ।
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਵੀ ਦੇਸ਼ ਤੇ ਵਿਦੇਸ਼ ਵਿਚ ਰਹਿ ਰਹੇ ਸਾਰੇ ਭਾਰਤੀਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਹਨੇਰੇ ‘ਤੇ ਰੌਸ਼ਨੀ, ਅਗਿਆਨ ‘ਤੇ ਗਿਆਨ ਅਤੇ ਅਧਰਮ ‘ਤੇ ਧਰਮ ਦੀ ਜਿੱਤ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਪ੍ਰੇਮ, ਭਾਈਚਾਰੇ ਅਤੇ ਖੁਸ਼ਹਾਲੀ ਦਾ ਤਿਉਹਾਰ ਹੈ, ਜੋ ਲੋਕਾਂ ਨੂੰ ਇਕ ਦੂਜੇ ਨਾਲ ਜੋੜਦਾ ਹੈ।
ਰਾਸ਼ਟਰਪਤੀ ਨੇ ਅਪੀਲ ਕੀਤੀ ਕਿ ਲੋਕ ਵਾਤਾਵਰਣ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸੁਰੱਖਿਅਤ ਢੰਗ ਨਾਲ ਇਹ ਤਿਉਹਾਰ ਮਨਾਉਣ। ਉਨ੍ਹਾਂ ਨੇ ਕਿਹਾ ਕਿ ਜਿਵੇਂ ਇਕ ਦੀਵਾ ਹੋਰ ਦੀਵੇ ਜਗਾਉਂਦਾ ਹੈ, ਉਸੇ ਤਰ੍ਹਾਂ ਅਸੀਂ ਵੀ ਸਮਾਜ ਦੇ ਗਰੀਬ ਅਤੇ ਲੋੜਵੰਦ ਲੋਕਾਂ ਦੀ ਸਹਾਇਤਾ ਕਰਕੇ ਉਨ੍ਹਾਂ ਦੇ ਜੀਵਨ ਵਿਚ ਖੁਸ਼ਹਾਲੀ ਲਿਆ ਸਕਦੇ ਹਾਂ।
ਉਨ੍ਹਾਂ ਨੇ ਆਸ ਜਤਾਈ ਕਿ ਦੀਵਾਲੀ ਦਾ ਇਹ ਤਿਉਹਾਰ ਹਰ ਘਰ ਵਿਚ ਸੁੱਖ, ਸ਼ਾਂਤੀ ਅਤੇ ਸਮ੍ਰਿੱਧੀ ਲਿਆਵੇ।
